ਸੰਗਰੂਰ, 3 ਮਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੀ ਤਰਫੋਂ ਈਦ-ਉਲ-ਫ਼ਿਤਰ ਦੇ ਪਵਿੱਤਰ ਤਿਓਹਾਰ ਮੌਕੇ `ਤੇ ਮੁਸਲਿਮ ਭਾਈਚਾਰੇ ਨੂੰ ਵਿਸ਼ੇਸ਼ ਤੌਰ `ਤੇ ਮੁਬਾਰਕਬਾਦ ਦੇਣ ਲਈ ਈਦਗਾਹ ਵਿਖੇ ਪੁੱਜੇ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਈਦ ਦਾ ਪਵਿੱਤਰ ਤਿਓਹਾਰ ਪ੍ਰੇਮ ਅਤੇ ਆਪਸੀ ਭਾਈਚਾਰੇ ਦਾ ਪੈਗਾਮ ਲੈ ਕੇ ਆਉਂਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਮਿਲਵਰਤਨ ਨਾਲ ਰਹਿ ਕੇ ਲੋਕ ਸੇਵਾ ਪ੍ਰਤੀ ਸਮਰਪਿਤ ਹੋਣਾ ਚਾਹੀਦਾ ਹੈ।
ਸੰਗਰੂਰ ਸ਼ਹਿਰ ਦੀ ਈਦਗਾਹ ਵਿਖੇ ਸ਼ਾਮਲ ਹੁੰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਾਰਿਆਂ ਨੂੰ ਮਿਲ ਜੁਲ ਕੇ ਰਹਿਣ, ਅਮਨ ਅਮਾਨ ਕਾਇਮ ਰੱਖਣ ਅਤੇ ਪਿਆਰ ਮੁਹੱਬਤ ਦਾ ਸੱਦਾ ਦਿੱਤਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਮੁਸਲਿਮ ਭਾਈਚਾਰੇ ਦਾ ਪੁਰਾ ਮਾਣ-ਸਨਮਾਨ ਯਕੀਨੀ ਬਣਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਹ ਪਵਿੱਤਰ ਤਿਓਹਾਰ ਆਪਸੀ ਭਾਈਚਾਰਾ, ਹਮਦਰਦੀ ਅਤੇ ਸਾਂਝ ਦਾ ਪ੍ਰਤੀਕ ਹੈ।ਇਸ ਮੌਕੇ ਸ਼ਫੀ ਮੁਹੰਮਦ ਤੇ ਟਿੰਕਲ ਗਰਗ ਆਦਿ ਵੀ ਮੌਜ਼ੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …