Wednesday, May 7, 2025
Breaking News

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਚੈਂਪੀਅਨਸ਼ਿਪ ’ਚ ਜਿੱਤਿਆ ਸੋਨੇ ਤੇ ਚਾਂਦੀ ਦਾ ਤਗਮਾ

ਅੰਮ੍ਰਿਤਸਰ, 3 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀ ਨੇ ਕਰਾਟੇ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਹਾਸਲ ਕਰਕੇ ਜ਼ਿਲ੍ਹੇ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਦੱਸਿਆ ਕਿ 10ਵੀਂ ਜਮਾਤ ਦੇ ਵਿਦਿਆਰਥੀ ਰਾਣਾ ਰਣਵੀਰ ਸਿੰਘ ਨੇ ਉਕਤ ਚੈਂਪੀਅਨਸ਼ਿਪ ’ਚ ਸੋਨੇ ਦਾ ਤਗ਼ਮਾ ਜਿੱਤਿਆ ਹੈ।ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਤਾਇਕਵਾਂਡੋ ਚੈਂਪੀਅਨਸ਼ਿਪ ’ਚ ਰਾਣਾ ਰਣਵੀਰ ਅਤੇ 6ਵੀਂ ਜਮਾਤ ਦੀ ਵਿਦਿਆਰਥਣ ਸਚਲੀਨ ਕੌਰ ਨੇ ਚਾਂਦੀ ਤਗਮਾ ਹਾਸਲ ਕੀਤਾ।ਉਨ੍ਹਾਂ ਕਿਹਾ ਕਿ ਜੂਨੀਅਰ ਵਰਗ ’ਚ ਖੇਡਦਿਆਂ ਉਪਰੋਕਤ ਵਿਦਿਆਰਥੀਆਂ ਨੇ ਦ੍ਰਿੜ੍ਹਤਾ, ਹਿੰਮਤ ਅਤੇ ਦਲੇਰੀ ਦਾ ਸਬੂਤ ਦਿੰਦਿਆਂ ਫਸਵੇਂ ਮੁਕਾਬਲੇ ’ਚ ਜਿੱਤ ਹਾਸਲ ਕੀਤੀ।ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਭੇਂਟ ਕਰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
                     ਇਸ ਮੌਕੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਸਫਾਈ ਮੁਹਿੰਮ ‘ਚ ਲੋਕਾਂ ਦੀ ਭਾਗੀਦਾਰੀ ਜਰੂਰੀ – ਵਿਧਾਇਕ ਡਾ: ਜਸਬੀਰ ਸਿੰਘ ਸੰਧੂ

ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਦੇ ਹਰ ਖੇਤਰ ਨੂੰ ਸਾਫ …