Wednesday, October 7, 2026

ਵਾਲਮੀਕਿ ਤੀਰਥ ਵਿਖੇ ਚੱਲ ਰਹੇ ਵਿਕਾਸ ਕਾਰਜ਼ ਨੂੰ ਸਮੇਂ ਸਿਰ ਕੀਤੇ ਜਾਣਗੇ ਮੁਕੰਮਲ – ਕੈਬਨਿਟ ਮੰਤਰੀ ਧਾਲੀਵਾਲ

ਅੰਮ੍ਰਿਤਸਰ 4 ਮਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਐਸ.ਸੀ ਵਿੰਗ ਦੇ ਕੋਆਰਡੀਨੇਟਰ ਰਵਿੰਦਰ ਕੁਮਾਰ ਹੰਸ ਵਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਵਾਲਮੀਕਿ ਤੀਰਥ ਵਿਖੇ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲੈਣ ਸਬੰਧੀ ਮੰਗ ਪੱਤਰ ਦਿੱਤਾ।ਜਿਸ ਵਿੱਚ ਉਨਾਂ ਵਲੋਂ ਸ੍ਰੀ ਵਾਲਮੀਕਿ ਤੀਰਥ ਦੇ ਸਰੋਵਰ ਦਾ ਫਿਲਟਰ ਪਲਾਂਟ ਨੂੰ ਚਾਲੂ ਕਰਨ ਸਬੰਧੀ ਬੇਨਤੀ ਕੀਤੀ।
                       ਕੈਬਨਿਟ ਮੰਤਰੀ ਧਾਲੀਵਾਲ ਨੇ ਵਫਦ ਨੂੰ ਭਰੋਸਾ ਦਿਵਾਇਆ ਕਿ ਚੱਲ ਰਹੇ ਵਿਕਾਸ ਕਾਰਜ਼ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ।ਉਨਾਂ ਕਿਹਾ ਕਿ ਵਿਸ਼ਵ ਦੇ ਸਮੁੱਚੇ ਵਾਲਮੀਕਿ ਸਮਾਜ ਦੀਆਂ ਆਸਥਾਵਾਂ ਇਸ ਤੀਰਥ ਨਾਲ ਜੁੜੀਆਂ ਹੋਈਆਂ ਹਨ।ਇਸ ਤੀਰਥ ਦੇ ਚੇਅਰਮੈਨ ਮੁੱਖ ਮੰਤਰੀ ਪੰਜਾਬ ਹਨ ਅਤੇ ਉਹ ਇਸ ਸਬੰਧੀ ਮੁੱਖ ਮੰਤਰੀ ਨਾਲ ਆਪ ਗੱਲਬਾਤ ਕਰਨਗੇ ਅਤੇ ਵਾਲਮੀਕਿ ਤੀਰਥ ਨੂੰ ਹੋਰ ਸੁੰਦਰ ਬਣਾਇਆ ਜਾਵੇਗਾ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …