ਅੰਮ੍ਰਿਤਸਰ, 4 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੋਣ ਦਫਤਰ ਵਿਖੇ ਰਿਟਰਨਿੰਗ ਅਧਿਕਾਰੀਆਂ ਪ੍ਰੋ: ਵਰਿਆਮ ਸਿੰਘ, ਨਰਿੰਦਰ ਸਿੰਘ ਖੁਰਾਣਾ ਅਤੇ ਹਰਜੀਤ ਸਿੰਘ ਤਰਨਤਾਰਨ ਨੇ ਜਾਣਕਾਰੀ ਦਿੱਤੀ ਹੈ ਕਿ 8 ਮਈ ਨੂੰ ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਦੀ ਚੋਣ ਲਈ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਨੇ ਆਪਣੀ ਨਾਮਜ਼ਦਗੀ ਵਾਪਸ ਲੈ ਲਈ ਹੈ।ਜਿਸ ਨੂੰ ਰਿਟਰਨਿੰਗ ਅਧਿਕਾਰੀਆਂ ਵਲੋਂ ਸਵੀਕਾਰ ਕਰ ਲਿਆ ਗਿਆ ਹੈ।ੳਹੁਨਾਂ ਦੱਸਿਆ ਕਿ ਅੱਜ ਨਾਮਜ਼ਦਗੀਆਂ ਵਾਪਸ ਲੈਣ ਦੀ ਅੰਤਿਮ ਮਿਤੀ ਸੀ।ਇਸ ਤੋਂ ਬਾਅਦ ਹੁਣ ਤਿੰਨ ਉਮੀਦਵਾਰਾਂ ਵਿਚੋਂ ਸਿਰਫ਼ ਦੋ ਉਮੀਦਵਾਰ ਡਾ: ਇੰਦਰਬੀਰ ਸਿੰਘ ਨਿੱਜ਼ਰ ਅਤੇ ਸਰਬਜੀਤ ਸਿੰਘ ਹੀ ਚੋਣ ਮੈਦਾਨ ਵਿੱਚ ਰਹਿ ਗਏ ਹਨ।
ਉਹਨਾਂ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਮੈਂਬਰਾਂ ਦੀ ਆਪਸੀ ਸਹਿਮਤੀ ਨਾਲ 8 ਮਈ ਨੂੰ ਪ੍ਰਧਾਨ ਦੀ ਚੋਣ ਬੈਲਟ ਪੇਪਰ ਰਾਹੀਂ ਕਰਵਾਉਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …