ਅੰਮ੍ਰਿਤਸਰ, 4 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਡਿਪਲੋਮਾ ਇਨ ਫੈਸ਼ਨ ਐਂਡ ਟੈਕਸਟਾਈਲ ਡਿਜ਼ਾਈਨਿੰਗ ਅਤੇ ਡਿਪਲੋਮਾ ਇਨ ਫੈਸ਼ਨ ਡਿਜ਼ਾਈਨਿੰਗ ਦੇ ਵਿਦਿਆਰਥੀਆਂ ਲਈ ਉਦਯੋਗਿਕ ਦੌਰੇ ਦਾ ਆਯੋਜਨ ਕੀਤਾ ਗਿਆ।ਵਿਭਾਗ ਦੇ ਅਧਿਆਪਕਾਂ ਦੇ ਨਾਲ 30 ਦੇ ਕਰੀਬ ਵਿਦਿਆਰਥੀਆਂ ਨੇ ਸ਼ਹਿਰ ਦੇ 3 ਉਦਯੋਗਾਂ ਦਾ ਦੌਰਾ ਕੀਤਾ ਜਿਨ੍ਹਾਂ ਵਿਚ ਮੈਸਰਜ ਵੀ.ਸਹਿਗਲ ਟੈਕਸਟਾਈਲ, ਮੈਸਰਜ਼ ਟੀ.ਆਰ ਸਿੰਥੈਟਿਕਸ ਅਤੇ ਮੈਸਰਜ ਸਾਰੰਗ ਬਰੌਡਾਇਰੀਜ਼ ਸਨ।ਇਨ੍ਹਾਂ ਉਦਯੋਗਾਂ ਵਿਚ ਵਿਦਿਆਰਥੀਆਂ ਨੇ ਬੁਣਾਈ, ਡਿਜੀਟਲ ਪ੍ਰਿੰਟਿੰਗ ਅਤੇ ਕਢਾਈ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਇਸ ਫੇਰੀ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਟੈਕਸਟਾਈਲ ਪ੍ਰਿੰਟਿੰਗ ਦੇ ਵੱਖ-ਵੱਖ ਪਹਿਲੂਆਂ ਦੀਆਂ ਪੇਚੀਦਗੀਆਂ ਨੂੰ ਜਾਨਣ ਲਈ ਇਨ੍ਹਾਂ ਸੰਸਥਾਵਾਂ ਦੇ ਸਟਾਫ ਅਤੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ। ਟੈਕਸਟਾਈਲ ਪ੍ਰਿੰਟਿੰਗ ਵਿੱਚ, ਉਨ੍ਹਾਂ ਨੇ ਵਿਦਿਆਰਥੀਆਂ ਨੂੰ ਫਲੈਟਬੈੱਡ ਅਤੇ ਰੋਟਰੀ ਪ੍ਰਿੰਟਿੰਗ ਦੀ ਸਕ੍ਰੀਨ ਪ੍ਰਿੰਟਿੰਗ ਪ੍ਰਕਿਰਿਆ ਦੇ ਪਹਿਲੇ ਅਤੇ ਅੰਤਮ ਪੜਾਅ ਬਾਰੇ ਦੱਸਿਆ।ਵਿਦਿਆਰਥੀਆਂ ਨੂੰ ਮਸ਼ੀਨਾਂ ਦੁਆਰਾ ਬੁਣਾਈ ਦੀਆਂ ਵੱਖ-ਵੱਖ ਤਕਨੀਕਾਂ ਬਾਰੇ ਵੀ ਜਾਣੂ ਕਰਵਾਉਣ ਤੋਂ ਇਲਾਵਾ ਆਧੁਨਿਕ ਡਿਜੀਟਲ ਪ੍ਰਿੰਟਿੰਗ ਬਾਰੇ ਦੱਸਿਆ ਗਿਆ। ਉਨ੍ਹਾਂ ਨੂੰ ਸਮਝਾਇਆ ਗਿਆ ਕਿ ਕਿਸ ਤਰ੍ਹਾਂ ਕੰਪਿਊਟਰ ਵਿਚ ਡਿਜ਼ਾਈਨ ਤਿਆਰ ਕੀਤੇ ਜਾਂਦੇ ਹਨ ਅਤੇ ਫੈਬਰਿਕ `ਤੇ ਛਾਪੇ ਜਾਂਦੇ ਹਨ। ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੇ ਫੈਬਰਿਕ `ਤੇ ਮਸ਼ੀਨਾਂ ਰਾਹੀਂ ਕਢਾਈ ਦੀਆਂ ਤਕਨੀਕਾਂ ਵੀ ਸਿੱਖੀਆਂ।
ਵਿਭਾਗ ਦੇ ਡਾਇਰੈਕਟਰ ਡਾ. ਸਰੋਜ ਅਰੋੜਾ ਨੇ ਦੱਸਿਆ ਕਿ ਅਜਿਹੇ ਪ੍ਰੋਗਰਾਮਾਂ ਨਾਲ ਵਿਦਿਆਰਥੀਆਂ ਵਿਚ ਆਪਣਾ ਬਿਜ਼ਨਸ ਸਥਾਪਤ ਕਰਨ ਨੂੰ ਹੁਲਾਰਾ ਮਿਲਦਾ ਹੈ।ਉਨ੍ਹਾਂ ਦੱਸਿਆ ਕਿ ਵਿਭਾਗ ਭਵਿੱਖ ਵਿਚ ਅਜਿਹੇ ਪ੍ਰੋਗਰਾਮ ਉਲੀਕਦਾ ਰਹੇਗਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …