ਪਠਾਨਕੋਟ, 5 ਮਈ (ਪੰਜਾਬ ਪੋਸਟ ਬਿਊਰੋ) – ਜਿਲਾ ਪਠਾਨਕੋਟ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ।ਉਹ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਜਿਲਾ ਪ੍ਰਬੰਧਕੀ ਕਪਲੈਕਸ ਵਿਖੇ 6/05/2022 ਤੱਕ ਡੇਅਰੀ ਸਿਖਲਾਈ ਕੋਰਸ ਵਾਸਤੇ ਅਪਲਾਈ ਕਰ ਸਕਦੇ ਹਨ।ਕਸ਼ਮੀਰ ਸਿੰਘ ਗੋਰਾਇਆ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਨੇ ਦੱਸਿਆ ਕਿ ਖੇਤੀ ਵਿਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਕਰਵਾਈ ਜਾਣੀ ਹੈ।
ਇਸ ਸਿਖਲਾਈ ਕੋਰਸ ਵਿੱਚ ਜਿਲ੍ਹਾ ਪਠਾਨਕੋਟ ਨਾਲ ਸਬੰਧਤ 18 ਤੋਂ 50 ਸਾਲ ਦਰਮਿਆਨ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ ਘੱਟ 5ਵੀਂ ਪਾਸ ਤੇ ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜ਼ਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ, ਉਹ ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।
ਸਿਖਲਾਈ ਉਪਰੰਤ ਵਿਭਾਗ ਵਲੋਂ ਉਨਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਿਤ ਕਰਵਾ ਕੇ 25% ਜਨਰਲ ਅਤੇ 33% ਅ.ਜਾਤੀ. ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ/ਲੜਕੀਆਂ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਪਾਸ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋ ਲੈ ਕੇ ਮਿਤੀ 6/5/2022 ਤੱਕ ਫਾਰਮ ਭਰਵਾ ਸਕਦੇ ਹਨ।ਵਧੇਰੇ ਜਾਣਕਾਰੀ ਲਈ ਫੋਨ ਨੰ: 0186-2345454 ਜਾਂ 9876260243 ‘ਤੇ ਸੰਪਰਕ ਕਰੋ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …