ਪਠਾਨਕੋਟ, 5 ਮਈ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ/ ਪੰਜਾਬ ਸਰਕਾਰ ਵਲੋਂ ਕੋਵਿਡ 19 ਦੀ ਬਿਮਾਰੀ ਕਾਰਨ ਜਿਲ੍ਹਾ ਪਠਾਨਕੋਟ ਵਿੱਚ ਕਿਸੇ ਵੀ
ਵਿਅਕਤੀ ਦੀ ਮੌਤ ਹੋਣ ‘ਤੇ ਮ੍ਰਿਤਕ ਦੇ ਕਾਨੂੰਨੀ ਵਾਰਸਾਂ ਨੂੰ 50,000/- ਰੁਪਏ ਐਕਸ ਗ੍ਰੇਸੀਆ ਮਦਦ ਦੇਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵਲੋਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਇਸ ਲਈ ਐਕਸ ਗ੍ਰੇਸੀਆ ਲੈਣ ਸਬੰਧੀ ਮਿ੍ਰਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਪ੍ਰੋਫਾਰਮੇ ਵਿੱਚ ਆਪਣਾ ਅਰਜੀ ਫਾਰਮ ਅਤੇ ਸਬੰਧਤ ਲੋੜੀਂਦੇ ਦਸਤਾਵੇਜ਼ ਮੁਕੰਮਲ ਕਰਕੇ ਦਫਤਰ ਉਪ ਮੰਡਲ ਮੈਜਿਸਟ੍ਰੇਟ ਪਠਾਨਕੋਟ ਅਤੇ ਉਪ ਮੰਡਲ ਮੈਜਿਸਟ੍ਰੇਟ ਧਾਰ ਕਲ੍ਹਾਂ ਦੇ ਦਫਤਰ ਵਿੱਚ ਜਮ੍ਹਾ ਕਰਵਾ ਸਕਦੇ ਹਨ ਤਾਂ ਜੋ ਸਮੇਂ ਸਿਰ ਪ੍ਰਾਪਤ ਦਰਖਾਸਤਾਂ ‘ਤੇ ਕਾਰਵਾਈ ਸ਼ੁਰੂ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੋਨਾ ਕਾਲ ਦੋਰਾਨ ਜਿਨ੍ਹਾਂ ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ‘ਤੇ ਮੋਤ ਹੋ ਗਈ।ਉਨ੍ਹਾਂ ਦੇ ਵਾਰਿਸਾਂ ਨੂੰ ਉਪਰੋਕਤ ਲਾਭ ਲੈਣ ਲਈ ਨਿਰਧਾਰਤ ਪ੍ਰੋਫਾਰਮੇ ਦੇ ਨਾਲ ਮ੍ਰਿਤਕ ਵਿਅਕਤੀ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਦਾ ਪਛਾਣ ਕਾਰਡ, ਕਲੇਮ ਕਰਤਾ ਅਤੇ ਮ੍ਰਿਤਕ ਵਿਅਕਤੀ ਦੇ ਸਬੰਧ ਦਾ ਪਛਾਣ ਕਾਰਡ, ਕਰੋਨਾ ਪਾਜ਼ਟਿਵ ਟੈਸਟ ਦੀ ਰਿਪੋਰਟ, ਹਸਪਤਾਲ ਵਲੋਂ ਜਾਰੀ ਹੋਏ ਮੋਤ ਦੇ ਕਾਰਣਾਂ ਦਾ ਸੰਖੇਪ ਸਾਰ, ਮ੍ਰਿਤਕ ਵਿਅਕਤੀ ਦਾ ਮੋਤ ਸਰਟੀਫਿਕੇਟ, ਕਾਨੂੰਨੀ ਵਾਰਸਾਂ ਸਬੰਧੀ ਸਰਟੀਫਿਕੇਟ, ਕਲੇਮ ਕਰਤਾ ਦੇ ਬੈਂਕ ਖਾਤੇ ਦਾ ਰੱਦ ਹੋਇਆ ਬੈਂਕ ਚੈਕ ਅਤੇ ਮ੍ਰਿਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਦਾ ਇਤਰਾਜ਼ਹੀਣਤਾ ਸਰਟੀਫਿਕੇਟ ਦੀ ਕਾਪੀ ਵੀ ਨਾਲ ਲਗਾਈ ਜਾਣੀ ਚਾਹੀਦੀ ਹੈ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media