Tuesday, March 10, 2026

ਸੁਰਿੰਦਰ ਸਿੰਘ ਨੇ ਅੰਮ੍ਰਿਤਸਰ ਦੇ ਏ.ਡੀ.ਸੀ (ਜਨਰਲ) ਵਜੋਂ ਸੰਭਾਲਿਆ ਅਹੁੱਦਾ

ਤਿੰਨ ਵਾਰ ਮੁੱਖ ਮੰਤਰੀ ਕੋਲੋਂ ਸਨਮਾਨ ਪ੍ਰਾਪਤ ਕਰ ਚੁੱਕੇ ਹਨ ਸੁਰਿੰਦਰ ਸਿੰਘ

ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਤਹਿਸੀਲ ਅਜਨਾਲਾ ਵਿਖੇ ਸੰਨ 2013 ਵਿੱਚ ਅਚਨਚੇਤ ਆਏ ਹੜ੍ਹ ਦੌਰਾਨ ਦਿਨ-ਰਾਤ ਕੰਮ ਕਰਕੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਾਲੇ ਉਸ ਵੇਲੇ ਦੇ ਐਸ.ਡੀ.ਐਮ ਅਜਨਾਲਾ ਸੁਰਿੰਦਰ ਸਿੰਘ ਨੇ ਅੰਮ੍ਰਿਤਸਰ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਦਾ ਅਹੁੱਦਾ ਸੰਭਾਲ ਲਿਆ ਹੈ।ਹਵਾਈ ਫੌਜ ਵਿਚੋਂ ਸੇਵਾ ਮੁਕਤ ਹੋਣ ਮਗਰੋਂ ਸੰਨ 2012 ਬੈਚ ਵਿੱਚ ਪੀ.ਸੀ.ਐਸ ਅਧਿਕਾਰੀ ਚੁਣੇ ਗਏ ਸੁਰਿੰਦਰ ਸਿੰਘ ਇਸ ਵੇਲੇ ਮੋਗਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਮੋਗਾ ਵਜੋਂ ਤਾਇਨਾਤ ਸਨ।ਇਸ ਤੋਂ ਪਹਿਲਾਂ ਉਹ ਐਸ.ਡੀ.ਐਮ ਅਜਨਾਲਾ, ਐਸ.ਡੀ.ਐਮ ਪੱਟੀ, ਐਸ.ਡੀ.ਐਮ ਤਰਨਤਾਰਨ, ਕਮਿਸ਼ਨਰ ਪਾਠਨਕੋਟ, ਨਗਰ ਨਿਗਮ ਅੰਮ੍ਰਿਤਸਰ ਦੇ ਜੁਆਇੰਟ ਕਮਿਸ਼ਨਰ, ਡਿਪਟੀ ਡਾਇਰੈਕਟਰ ਲੋਕਲ ਬਾਡੀ ਅੰਮ੍ਰਿਤਸਰ, ਵਧੀਕ ਡਿਪਟੀ ਕਮਿਸ਼ਨਰ ਪਠਾਨਕੋਟ ਵਿਖੇ ਕੰਮ ਕਰਦੇ ਹੋਏ ਆਪਣੀ ਮਿਹਨਤ ਅਤੇ ਲਿਆਕਤ ਦਾ ਲੋਹਾ ਮਨਾ ਚੁੱਕੇ ਹਨ।ਸੁਰਿੰਦਰ ਸਿੰਘ ਨੂੰ ਵੱਖ-ਵੱਖ ਸੇਵਾਵਾਂ ਦੌਰਾਨ ਬਿਹਤਰੀਨ ਕਾਰਗੁਜ਼ਾਰੀ ਲਈ ਅਜਨਾਲਾ ਵਿਖੇ ਬਤੌਰ ਐਸ.ਡੀ.ਐਮ ਹੜ੍ਹਾਂ ਦੌਰਾਨ ਥੋੜ੍ਹੇ ਸਮੇਂ ਦੇ ਨੋਟਿਸ ‘ਤੇ ਕੀਤੇ ਗਏ ਪ੍ਰਬੰਧਾਂ, ਪੱਟੀ ਵਿਖੇ ਐਸ.ਡੀ.ਐਮ ਵਜੋਂ ਕੰਮ ਕਰਦਿਆਂ ਨਸ਼ਾ ਮੁਕਤੀ ਲਈ ਪਾਏ ਗਏ ਯੋਗਦਾਨ ਲਈ ਅਤੇ ਸ੍ਰੀ ਰਾਮਤੀਰਥ ਵਿਖੇ ਹੋਏ ਰਾਜ ਪੱਧਰੀ ਸਮਾਗਮਾਂ ਦੌਰਾਨ ਕੀਤੇ ਗਏ ਕੰਮਾਂ ਲਈ ਤਿੰਨ ਵਾਰ ਮੁੱਖ ਮੰਤਰੀ ਐਵਾਰਡ ਨਾਲ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ।ਉਨਾਂ ਕਿਹਾ ਕਿ ਉਹ ਭਾਗਾਂ ਵਾਲੇ ਹਨ ਜੋ ਉਨਾਂ ਨੂੰ ਮੁੜ ਗੁਰੂ ਨਗਰੀ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …