ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਥਾਨਕ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਵਲੋਂ ਸ਼ਹਿਜਾਦਾ
ਨੰਦ ਕਾਲਜ ਦੇ 154 ਵਿਦਿਆਰਥੀਆਂ ਦੀ ਕੈਰੀਅਰ ਕੋਸਲਿੰਗ ਕੀਤੀ। ਵਿਦਿਆਰਥੀਆਂ ਨੂੰ ਕੈਰੀਅਰ ਕੋਸਲਿੰਗ ਬਾਰੇ ਜਾਣਕਾਰੀ ਦਿੱਤੀ ਗਈ।ਜਿਸ ਵਿੱਚ ਵਿਦਿਆਰਥੀਆਂ ਨੂੰ ਪੀ.ਐਸ.ਡੀ.ਐਮ ਅਤੇ ਆਰ ਸੇਟੀ ਦੇ ਕੋਰਸਾਂ, ਸਵੈ ਰੋਜ਼ਗਾਰ, ਵਿਦੇਸ਼ੀ ਸੈਲ, ਫ੍ਰੀ ਟੈਸਟਾਂ ਕੋਚਿੰਗ ਕਲਾਸਾਂ, ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀਆਂ ਗਤੀਵਿਧਿਆਂ, ਐਨ.ਡੀ.ਏ ਦੇ ਦਾਖਲੇ ਅਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿੱਚ ਹਫਤਾ ਵਾਰੀ ਪਲੇਸਮੈਂਟਾਂ ਬਾਰੇ ਜਾਣਕਾਰੀ ਦਿਤੀ।ਡਿਪਟੀ ਡਾਇਰੈਕਟਰ ਵਿਕਰਮਜੀਤ ਸਿੰਘ ਕੈਰੀਅਰ ਕੌਂਸਲਰ ਗੋਰਵ ਕੁਮਾਰ ਨੇ ਬੱਚਿਆਂ ਨੂੰ ਰੋਜ਼ਗਾਰ ਦੇ ਵੱਖ-ਵੱਖ ਖੇਤਰਾਂ ਬਾਰੇ ਦੱਸਿਆ।ਬੱਚਿਆਂ ਵਲੋਂ ਕੈਰੀਅਰ ਸਬੰਧੀ ਸਵਾਲ ਜਵਾਬ ਵੀ ਕੀਤੇ।ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ‘ਚ ਪ੍ਰਾਰਥੀਆਂ ਨੂੰ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀਆਂ ਗਤੀਵਿਧੀਆਂ ਬਾਰੇ ਵੀ ਜਾਣੂ ਕਰਵਾਇਆ।ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਦੇ ਕੈਰੀਅਰ ਕੌਂਸਲਰ ਗੋਰਵ ਕੁਮਾਰ ਨਾਲ ਮੋਬਾਇਲ ਨੰਬਰ 99157-89068 ‘ਤੇ ਰਾਬਤਾ ਕੀਤਾ ਜਾ ਸਕਦਾ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media