Tuesday, July 14, 2026

ਮਿਸ਼ਨ ਇੰਦਰਧਨੁਸ਼ ਅਧੀਨ ਟੀਕਾਕਰਨ ਲਈ ਲਗਾਏ 26 ਕੈਂਪ

95 ਬੱਚਿਆਂ ਤੇ 14 ਗਰਭਵਤੀ ਔਰਤਾਂ ਦਾ ਕੀਤਾ ਗਿਆ ਟੀਕਾਕਰਨ

ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – 75ਵਾਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਤਹਿਤ ਸਿਹਤ ਵਿਭਾਗ ਵੱਲੋਂ ਮਿਸ਼ਨ ਇੰਦਰਧਨੁਸ਼ 4.0 ਦੇ ਤੀਜੇ ਪੜਾਅ ਤਹਿਤ ਟੀਕਾਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਜੋ ਕਿ 8 ਮਈ ਤੱਕ ਚੱਲਣਗੇ।ਇਸ ਸਬੰਧ ਵਿੱਚ ਡਾ. ਵਨੀਤ ਨਾਗਪਾਲ ਅਸਿਸਟੈਂਟ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਲੋਂ ਵੱਖ-ਵੱਖ ਥਾਵਾਂ ‘ਤੇ ਲੱਗੇ ਕੈਂਪਾਂ ਦਾ ਜਾਇਜ਼ਾ ਲਿਆ ਗਿਆ।
                ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਕਿਸੇ ਕਾਰਨ ਰੁਟੀਨ ਟੀਕਾਕਰਨ ਕਰਵਾਉਣ ਤੋਂ ਵਾਂਝੇ ਰਹਿ ਗਏ 0 ਤੋਂ 2 ਸਾਲ ਤੱਕ ਦੀ ਉਮਰ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮਿਸ਼ਨ ਇੰਦਰਧਨੁਸ਼ ਤਹਿਤ ਵਿਸ਼ੇਸ਼ ਕੈਂਪ ਲਗਾ ਕੇ ਟੀਕਾਕਰਨ ਕੀਤਾ ਜਾ ਰਿਹਾ ਹੈ।ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ 26 ਕੈਂਪ ਲਗਾਏ ਗਏ ਹਨ ਅਤੇ ਹੁਣ ਤੱਕ 0 ਤੋਂ 2 ਸਾਲ ਤੱਕ ਦੀ ਉਮਰ ਦੇ 95 ਬੱਚਿਆਂ ਅਤੇ 14 ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਗਿਆ ਹੈ।ਉਨ੍ਹਾਂ ਟੀਕਾਕਰਨ ਤੋਂ ਵਾਂਝੇ ਬੱਚਿਆਂ ਦੇ ਮਾਪਿਆ ਤੇ ਗਰਭਵਤੀ ਔਰਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਕੈਂਪਾਂ ਦਾ ਲਾਭ ਜਰੂਰ ਲੈਣ ਤਾਂ ਜੋ ਵੱਖ-ਵੱਖ ਬੀਮਾਰੀਆਂ ਤੋਂ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
               ਇਸ ਮੌਕੇ ਕਾਰਜ਼ਕਾਰੀ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਸੰਜੇ ਮਾਥੁਰ ਅਤੇ ਵੈਕਸੀਨ ਮੈਨੇਜਰ ਕੋਲਡ ਚੇਨ ਹੈਂਡਲਰ ਗੁਰਪ੍ਰੀਤ ਸਿੰਘ ਮੌਜ਼ੂਦ ਸਨ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …