Tuesday, March 10, 2026

ਵੇਰਕਾ ਦੀ ਚੜ੍ਹਤ ਦੇਖ ਕੇ ਵਿਰੋਧੀ ਘਬਰਾਏ – ਜਨਰਲ ਮੈਨੇਜਰ ਵੇਰਕਾ

ਵਾਇਰਲ ਵੀਡੀਓ ਦੇ ਸਬੰਧ ਵਿੱਚ ਪੁਲਿਸ ਕਮਿਸ਼ਨਰ ਨੂੰ ਦਰਜ਼ ਕਰਵਾਈ ਸ਼ਿਕਾਇਤ

ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਅਜਕਲ ਸੋਸ਼ਲ ਮੀਡਿਆ ‘ਤੇ ਦੁੱਧ ਨਾਲ ਨਹਾਉਂਦੇ ਇੱਕ ਵਿਅਕਤੀ ਦੀ ਵੀਡੀਓ ਸਮਾਜ ਦੇ ਕੁੱਝ ਬੇਈਮਾਨ ਅਤੇ ਗੈਰਜਿੰਮੇਦਾਰ ਅਨਸਰਾਂ ਵਲੋਂ ਵੇਰਕਾ ਨਾਲ ਸਬੰਧਤ ਲਿਖ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਜਾ ਰਹੀ ਹੈ।ਡੇਅਰੀ ਉਦਯੋਗ ਵਿੱਚ ਵੇਰਕਾ ਦੀ ਵਧ ਰਹੀ ਪ੍ਰਸਿੱਧੀ ਅਤੇ ਇਸ ਦੇ ਸਹਿਕਾਰੀ ਬਰਾਂਡ ਦੇ ਸਾਫ ਅਕਸ ਨੂੰ ਖਰਾਬ ਕਰਨ ਲਈ ਇਹ ਘਿਨੌਣੀ ਹਰਕਤ ਸਮਾਜ ਅਤੇ ਲੋਕ ਵਿਰੋਧੀ ਅਨਸਰਾਂ ਵਲੋਂ ਕੀਤੀ ਗਈ ਹੈ।
ਇਸ ਸਬੰਧੀ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਦੇਵ ਸਿੰਘ ਜਨਰਲ ਮੈਨੇਜਰ ਵੇਰਕਾ ਨੇ ਦੱਸਿਆ ਕਿ ਸੋਸ਼ਲ ਮੀਡਿਆ ਪਲੇਟਫਾਰਮ ‘ਤੇ ਵਾਇਰਲ ਵੀਡਿਓ ੱਗਭਗ ਦੋ ਸਾਲ ਪੁਰਾਣਾ ਹੈ ਅਤੇ ਇਸ ਵੀਡਿਓ ਦਾ ਵੇਰਕਾ ਨਾਲ ਕੋਈ ਵੀ ਸਬੰਧ ਨਹੀ ਹੈ ਅਤੇ ਇਹ ਵੀਡਿਓ ਤੁਰਕੀ ਦੇ ਸੈਂਟਰਲ ਐਂਟੋਨੀਅਨ ਸੂਬੇ ਦੇ ਕੋਨੀਆ ਨਾਮਕ ਕਸਬੇ ਵਿੱਚ ਫਿਲਮਾਏ ਜਾਣ ਦੀ ਪੁਸ਼ਟੀ ਹੋਈ ਹੈ।ਦੁੱਧ ਦੇ ਟੈਂਕ ਵਿੱਚ ਜੋ ਆਦਮੀ ਨਹਾਉਂਦਾ ਦਿਖਾਈ ਦੇ ਰਿਹਾ ਹੈ, ਉਸ ਦਾ ਨਾਮ ਐਮਰੇ ਸਯਾਰ ਹੈ।ਉਕਤ ਵੀਡਿਓ ਟਿਕ-ਟੌਕ ਰਾਹੀਂ ਤੁਰਕੀ ਦੇ ਵਸਨੀਕ ਉਗਰ ਉਰਮਤ ਦੁਆਰਾ ਅਪਲੋਡ ਕੀਤੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ ਅਤੇ ਵੀਡਿਓ ਨੂੰ ਅਪਲੋਡ ਕਰਨ ਤੋਂ ਬਾਅਦ ਦੋਵਾਂ ਨੂੰ ਤੁਰਕੀ ਸਰਕਾਰ ਨੇ ਗ੍ਰਿਫਤਾਰ ਕਰ ਲਿਆ ਸੀ।ਜਨਰਲ ਮੈਨੇਜਰ ਵੇਰਕਾ ਨੇ ਦੱਸਿਆ ਕਿ ਉਕਤ ਮਾਮਲਾ ਪਹਿਲਾਂ ਹੀ NDTV ns/ Indian Express ਵਲੋਂ ਕ੍ਰਮਵਾਰ ਮਿਤੀ 09.11.2020 ਅਤੇ 13.11.2020 ਨੂੰ ਰਿਪੋਰਟ ਕੀਤੀ ਜਾ ਚੁੱਕੀ ਹੈ।
                ਗੁਰਦੇਵ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਫਰਜ਼ੀ ਵੀਡੀਓ ਮਾਮਲੇ ਵਿੱਚ ਪੁਲਿਸ ਕਮਿਸ਼ਨਰ ਨੂੰ ਸਾਈਬਰ ਕਰਾਈਮ ਅਧੀਨ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ ਅਤੇ ਜਲਦੀ ਹੀ ਪੁਲਿਸ ਵਲੋਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।ਉਨਾਂ ਕਿਹਾ ਕਿ ਵੇਰਕਾ ਅੰਮਿ੍ਰਤਸਰ ਡੇਅਰੀ ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ 2006 (FSSAI) ਦੁਆਰਾ ਨਿਰਧਾਰਿਤ ਸਾਰੀਆਂ ਕਾਨੂੰਨੀ ਜਰੂਰਤਾਂ ਨੂੰ ਪੂਰਾ ਕਰ ਰਿਹਾ ਹੈ ਅਤੇ ਉਸ ਮੁਤਾਬਿਕ ਹੀ ਕੰਮ ਕਰ ਰਿਹਾ ਹੈ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …