ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰੀ-ਪ੍ਰਾਇਮਰੀ ਵਿੰਗ
ਵਲੋਂ ‘ਮਾਂ ਦਿਵਸ’ ਮਨਾਇਆ ਗਿਆ।ਸਮਾਗਮ ਵਿੱਚ ਸ਼੍ਰੀਮਤੀ ਦਲਜਿੰਦਰ ਕੌਰ ਕੱਥੂਨੰਗਲ, ਸ਼੍ਰੀਮਤੀ ਸਤਵੰਤ ਕੌਰ ਸੰਧੂ ਅਤੇ ਡਾ: ਸ਼੍ਰੀਮਤੀ ਅਮਰਪਾਲੀ ਕੌਰ ਮੁੱਖ ਮਹਿਮਾਨ ਵਜੋਂ ਪਹੁੰਚੇ, ਜਦਕਿ ਸ਼੍ਰੀਮਤੀ ਰਮਿੰਦਰ ਕੌਰ ਅਤੇ ਸ਼੍ਰੀਮਤੀ ਹਰਲੀਨ ਸੰਧੂ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ। ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਸਕੂਲ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ ਅਤੇ ਸਕੂਲ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ।ਬੱਚਿਆਂ ਨੇ ਸੁਆਗਤੀ ਗੀਤ ਪੇਸ਼ ਕੀਤਾ।ਬੱਚਿਆਂ ਨੇ ਮਾਂ ਪ੍ਰਤੀ ਆਪਣਾ ਪਿਆਰ ਰੰਗ ਬਿਰੰਗੇ ਕਪੜਿਆਂ ਵਿੱਚ ਕੋਰੀਓਗ੍ਰਾਫੀ ਰਾਹੀਂ ਉਜਾਗਰ ਕੀਤਾ।ਸਕੂਲ ਦੇ ਆਡੀਟੋਰੀਅਮ ਵਿੱਚ ਹਾਜ਼ਰ ਬੱਚਿਆਂ ਦੀਆਂ ਮਾਤਾਵਾਂ ਦੇ ਵੀ ਵੱਖ-ਵੱਖ ਮੁਕਾਬਲੇ ਕਰਵਾਏ ਗਏ।ਪ੍ਰੋਗਰਾਮ ਵਿੱਚ ਛੋਟੇ-ਛੋਟੇ ਬੱਚਿਆਂ ਨੇ ਭੰਗੜੇ ਦੀ ਪੇਸ਼ਕਾਰੀ ਕਰਕੇ ਸਭ ਦਾ ਮਨ ਮੋਹ ਲਿਆ।
ਸਕੂਲ ਦੇ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਨੇ ਜੀਵਨ ਵਿੱਚ ਮਾਂ ਦੇ ਯੋਗਦਾਨ ਬਾਰੇ ਦੱਸਦੇ ਹੋਏ ਵਿਦਿਆਰਥੀਆਂ ਨੂੰ ਮਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ।ਪ੍ਰੋਗਰਾਮ ਵਿੱਚ ਮੁੱਖ ਅਧਿਆਪਕਾ ਸ਼੍ਰੀਮਤੀ ਕਿਰਨਜੋਤ ਕੌਰ, ਸ਼੍ਰੀਮਤੀ ਨਿਸ਼ਚਿੰਤ ਕੌਰ, ਸ਼੍ਰੀਮਤੀ ਮਨਵਿੰਦਰ ਕੌਰ ਭੁੱਲਰ, ਅਧਿਆਪਕ ਸਾਹਿਬਾਨ ਅਤੇ ਬੱਚਿਆਂ ਦੇ ਮਾਤਾ-ਪਿਤਾ ਮੌਜ਼ੂਦ ਰਹੇ।ਅੰਤ ‘ਚ ਮੁੱਖ ਅਧਿਆਪਕਾ ਸ਼੍ਰੀਮਤੀ ਕਿਰਨਜੋਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media