ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਮਿਲ ਕੇ ਵਾਰਡ ਨੰਬਰ 17 ਦੇ ਇਲਾਕੇ ਵਿਜੈ
ਨਗਰ ਅਤੇ ਵਾਰਡ ਨੰਬਰ 6 ‘ਚ ਆਕਾਸ਼ ਐਵੀਨਿਊ ਵਿਖੇ ਦੋ ਨਵੇਂ ਟਿਊਬਵੈਲਾਂ ਦਾ ਉਦਘਾਟਨ ਕੀਤਾ।ਜਿੰਨਾਂ ਦੇ ਲੱਗਣ ਨਾਲ ਦੋਨਾਂ ਵਾਰਡਾਂ ‘ਚ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਸੁਧਾਰ ਹੋਵੇਗਾ।
ਆਪਣੇ ਸੰਬੋਧਨ ‘ਚ ਮੇਅਰ ਰਿੰਟੂ ਨੇ ਕਿਹਾ ਕਿ ਜਦੋਂ ਦੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ ਹੈ, ਰਾਤ ਦਿਨ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੇ ਫੈਸਲੇ ਲੈ ਕੇ ਉਹਨਾਂ ਨੂੰ ਲੋੜੀਂਦੀਆਂ ਸਹੂਲਤਾਂ ਉਪਲੱਬਧ ਕਰਵਾਉਣ ਦੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ।ਉਹਨਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਵਿਚ ਲੋਕਾਂ ਨੁੰ ਪੀਣ ਵਾਲੇ ਸ਼ੁੱਧ ਪਾਣੀ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।ਜਿਹੜੇ ਇਲਾਕਿਆਂ ਵਿਚ ਹੋਰ ਟਿਊਬਵੈਲ ਲਗਾਉਣ ਦੀ ਲੋੜ ਹੈ, ਉਥੇ ਨਵੇਂ ਟਿਊਬਵੈਲ ਲਗਾਏ ਜਾ ਰਹੇ ਹਨ ਅਤੇ ਨਵੀਆਂ ਵਾਟਰ ਸਪਲਾਈ ਲਾਈਨਾਂ ਵਿਛਾ ਕੇ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ।ਮੇਅਰ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੋਕੇ ਕੌਂਸਲਰ ਬਲਵਿੰਦਰ ਸਿੰਘ ਗਿੱਲ, ਡਾ: ਯਾਦਵਿੰਦਰ ਸਿੰਘ ਛੀਨਾ, ਸੁਰਿੰਦਰ ਸਿੰਘ, ਮੈਡਮ ਜੋਤੀ ਠਾਕੁਰ, ਕਰਮਜੀਤ ਸਿੰਘ, ਸੰਦੀਪ ਅਗਰਵਾਲ, ਹਰਿੰਦਰ ਸਿੰਘ, ਕੰਵਲਜੀਤ ਸਿੰਘ, ਜਰਨੈਲ ਸਿੰਘ, ਜੇ.ਈ ਹਰਿੰਦਰ ਸਿੰਘ, ਜੇ.ਈ ਰਮਨ ਕੁਮਾਰ ਅਤੇ ਭਾਰੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media