ਸਮਰਾਲਾ, 7 ਮਈ (ਇੰਦਰਜੀਤ ਸਿੰਘ ਕੰਗ) – ਡਾ. ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ਅਫ਼ਸਰ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਰੰਗੀਲ
ਸਿੰਘ ਖੇਤੀਬਾੜੀ ਅਫ਼ਸਰ ਸਮਰਾਲਾ ਦੀ ਪ੍ਰਧਾਨਗੀ ਹੇਠ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਮੁੱਖ ਤੌਰ ’ਤੇ ਝੋਨੇ ਦੀ ਸਿੱਧੀ ਬਿਜ਼ਾਈ ਸਬੰਧੀ ਪਿੰਡ ਮਹਿਦੂਦਾਂ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ ਗਿਆ।ਡਾ. ਹਰਜਿੰਦਰ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਸਮਰਾਲਾ ਵਲੋਂ ਝੋਨੇ ਦੀ ਕਾਸ਼ਤ ਖਾਸ ਤੌਰ ’ਤੇ ਝੋਨੇ ਦੀ ਸਿੱਧੀ ਬਿਜ਼ਾਈ ਸਬੰਧੀ ਆਪਣੇ ਵਿਚਾਰ ਕਿਸਾਨ ਭਰਾਵਾਂ ਨਾਲ ਸਾਂਝੇ ਕੀਤੇ ਗਏ।ਉਹਨਾਂ ਦੱਸਿਆ ਕਿ ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਨੂੰ ਠੱਲ ਪਾਉਣ, ਬਿਜ਼ਲੀ ਦੀ ਖੱਪਤ ਘਟਾਉਣ ਤੇ ਖੇਤੀ ਖਰਚੇ ਘਟਾਉਣ ਲਈ ਝੋਨੇ ਦੀ ਸਿੱਧੀ ਬਿਜ਼ਾਈ ਸਮੇਂ ਦੀ ਲੋੜ ਹੈ।ਇਸ ਤਕਨੀਕ ਨਾਲ ਪਰਾਲੀ ਪ੍ਰਬੰਧਨ ਕਰਨਾ ਵੀ ਸੌਖਾ ਹੈ ਤੇ ਪਰਾਲੀ ਨੂੰ ਅੱਗ ਲਾਉਣ ਤੋਂ ਵੀ ਬਚਿਆ ਜਾ ਸਕਦਾ ਹੈ।ਡਾ. ਸੰਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਪੀ.ਪੀ) ਨੇ ਸੱਠੀ ਮੂੰਗੀ ਅਤੇ ਬਸੰਤ ਰੁੱਤ ਦੀ ਮੱਕੀ ਬਾਰੇ ਕਿਸਾਨ ਭਰਾਵਾਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਫਸਲ ‘ਤੇ ਹਮਲਾ ਕਰਨ ਵਾਲੇ ਕੀੜੇ ਫਾਲ ਆਰਮੀ ਵਾਰਮ ਬਾਰੇ ਜਾਗਰੂਕ ਕੀਤਾ।
ਸੁਖਜਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਵਲੋਂ ਵਾਧੂ ਹੋ ਰਹੀ ਖੇਤੀ ਜਹਿਰਾਂ ਦੀ ਵਰਤੋਂ ਸਬੰਧੀ ਕਿਸਾਨਾਂ ਨੂੰ ਸੁਚੇਤ ਕੀਤਾ।ਲਵਪ੍ਰੀਤ ਸਿੰਘ ਭੂਮੀ ਰੱਖਿਆ ਅਫ਼ਸਰ ਸਮਰਾਲਾ ਤੇ ਪ੍ਰੋਫੈਸਰ ਹਰਪ੍ਰੀਤ ਸਿੰਘ ਨੈਸ਼ਨਲ ਕਾਲਜ ਦੋਰਾਹਾ ਵੀ ਕੈਂਪ ਵਿੱਚ ਪੁੱਜੇ।ਨੈਸ਼ਨਲ ਕਾਲਜ ਦੋਰਾਹਾ ਦੇ ਵਿਦਿਆਰਥੀਆਂ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ।ਖੇਤੀਬਾੜੀ ਵਿਭਾਗ ਦੇ ਕਰਮਚਾਰੀ ਤੇਜਿੰਦਰ ਸਿੰਘ ਉਪ ਨਰੀਖਕ, ਚਮਕੌਰ ਸਿੰਘ ਉਪ ਨਰੀਖਕ, ਸਰਬਜੀਤ ਸਿੰਘ ਬੀ.ਟੀ.ਐਮ, ਕੁਲਵਿੰਦਰ ਸਿੰਘ ਏ.ਟੀ.ਐਮ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਪ੍ਰਦੀਪ ਸਿੰਘ, ਮਹਿੰਦਰ ਸਿੰਘ ਅਤੇ ਵੱਡੀ ਗਿਣਤੀ ‘ਚ ਕਿਸਾਨਾਂ ਅਤੇ ਸੁਸਾਇਟੀਆਂ ਦੇ ਸਕੱਤਰਾਂ ਨੇ ਵੀ ਸ਼ਮੂਲੀਅਤ ਕੀਤੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media