Wednesday, March 11, 2026

ਜਥੇਦਾਰ ਬਲਵੰਤ ਸਿੰਘ ਦੇ ਚਲਾਣੇ ‘ਤੇ ਦੁੱਖ ਦਾ ਇਜ਼ਹਾਰ

ਜੌੜੇਪੁਲ ਜਰਗਮ, 7 ਮਈ (ਨਰਪਿੰਦਰ ਬੈਨੀਪਾਲ) – ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਰੌਣੀ ਦੇ ਸਾਬਕਾ ਸਕੱਤਰ, ਉਘੇ ਸਮਾਜ ਸੇਵੀ ਤੇ ਬਾਬਾ ਫੁੱਲੂ ਪੀਰ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਜਥੇਦਾਰ ਬਲਵੰਤ ਸਿੰਘ ਰੌਣੀ, ਜੋ ਬੀਤੇ ਦਿਨੀਂ ਅਚਨਚੇਤ ਸਵਰਗਵਾਸ ਹੋ ਗਏ, ਨਮਿਤ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ 8 ਮਈ ਦਿਨ ਐਤਵਾਰ ਬਾਅਦ ਦੁਪਹਿਰ 12.00 ਤੋਂ 1.00 ਵਜੇ ਤੱਕ ਗੁਰਦੁਆਰਾ ਸ੍ਰੀ ਹਰਗੋਬਿੰਦ ਸਾਹਿਬ ਪਾਤਸਾਹੀ ਛੇਵੀਂ ਪਿੰਡ ਰੌਣੀ ਵਿਖੇ ਹੋਵੇਗੀ।
                ਜਥੇ: ਬਲਵੰਤ ਸਿੰਘ ਦੀ ਅਚਨਚੇਤ ਮੌਤ ਤੇ ਉਨ੍ਹਾਂ ਦੇ ਸਪੁੱਤਰਾਂ ਸੋਨੀ ਕੈਨੇਡਾ, ਸੁੱਖਾ ਕੈਨੇਡਾ ਤੇ ਧਰਮਪਤਨੀ ਮਨਜੀਤ ਕੌਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਸਾਬਕਾ ਮੰਤਰੀ ਤੇਜਪ੍ਰਕਾਸ਼ ਸਿੰਘ ਕੋਟਲੀ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਜਿਲਾ ਪ੍ਰੀਸ਼ਦ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਪੰਜਾਬ ਐਗਰੋ ਦੇ ਡਾਇਰੈਕਟਰ ਰਜਿੰਦਰ ਸਿੰਘ ਲੱਖਾ ਰੌਣੀ, ਮਾਰਕੀਟ ਕਮੇਟੀ ਮਲੋਦ ਦੇ ਉਪ ਚੇਅਰਮੈਨ ਗੁਰਦੀਪ ਸਿੰਘ ਜੁਲਮਗੜ੍ਹ, ਬਾਬਾ ਫੁੱਲੂ ਪੀਰ ਵੈਲਫੇਅਰ ਐਂਡ ਸਪੋਰਟਸ ਕਲੱਬ ਦੇ ਪ੍ਰਧਾਨ ਹਰਦੀਪ ਰੌਣੀ, ਸਾਬਕਾ ਸਰਪੰਚ ਜੱਗਾ ਸਿੰਘ ਮਾਂਹਪੁਰ, ਸਰਪੰਚ ਜਸਪ੍ਰੀਤ ਸਿੰਘ ਸੋਨੀ ਜਰਗ, ਸਰਪੰਚ ਰੁਪਿੰਦਰ ਸਿੰਘ ਗੋਲਡੀ ਭਰਥਲਾ ਰੰਧਾਵਾ, ਨੰਬਰਦਾਰ ਨਰਪਿੰਦਰ ਸਿੰਘ ਰੌਣੀ, ਹਰਵਿੰਦਰ ਸਿੰਘ ਬੈਨੀਪਾਲ, ਯਾਦ ਰੌਣੀ, ਗਾਇਕ ਤੇਜਿੰਦਰ ਸੋਨੀ, ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਪ੍ਰਬੰਧਕ ਕਮੇਟੀ ਰੌਣੀ, ਬਾਬਾ ਫੁੱਲੂ ਪੀਰ ਵੈਲਫੇਅਰ ਐਂਡ ਸਪੋਰਟਸ ਕਲੱਬ ਰੌਣੀ ਅਤੇ ਬਾਬਾ ਫੁੱਲੂ ਪੀਰ ਪ੍ਰਬੰਧਕ ਕਮੇਟੀ ਰੌਣੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …