Sunday, October 11, 2026

ਸਿਹਤ ਵਿਭਾਗ ਵਲੋਂ ‘ਲੂ’ ਸਬੰਧੀ ਅਡਵਾਇਜ਼ਰੀ ਜਾਰੀ

ਗਰਮੀ ਤੋਂ ਬਚਾਅ ਸਬੰਧੀ ਹਸਪਤਾਲਾਂ `ਚ ਲੋੜੀਂਦੇ ਪ੍ਰਬੰਧ ਕੀਤੇ ਜਾਣ – ਡਾ. ਗੁਰਿੰਦਰਬੀਰ ਕੌਰ

ਕਪੂਰਥਲਾ, 7 ਮਈ (ਪੰਜਾਬ ਪੋਸਟ ਬਿਊਰੋ) – ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਭਾਰਤ ਸਰਕਾਰ ਵਲੋਂ ‘ਲੂ’ ਤੋਂ ਬਚਾਅ ਸਬੰਧੀ ਅਡਵਾਇਜ਼ਰੀ ਜਾਰੀ ਕੀਤੀ ਗਈ ਹੈ।ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਪਿਛਲੇ ਮਹੀਨੇ ਸਾਰੇ ਸੂਬਿਆਂ ਦੇ ਉਚ ਅਧਿਕਾਰੀਆਂ ਦੀ ਮੀਟਿੰਗ ਸੱਦੀ ਗਈ ਸੀ, ਜਿਸ `ਚ ਇਹ ਖਦਸ਼ਾ ਜਤਾਇਆ ਗਿਆ ਸੀ ਕਿ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਗਰਮੀ ਜਿਆਦਾ ਪਵੇਗੀ।ਇਸ ਦੇ ਮੱਦੇਨਜ਼ਰ ਇਕ ਅਡਵਾਇਜ਼ਰੀ ਜਾਰੀ ਕੀਤੀ ਗਈ ਹੈ।ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਵਲੋ ਸਾਰੇ ਪ੍ਰੋਗਰਾਮ ਅਫ਼ਸਰਾਂ ਦੀ ਇਕ ਅਹਿਮ ਮੀਟਿੰਗ ਵੀ ਸੱਦੀ ਗਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਪ੍ਰੋਗਰਾਮ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਾਰੇ ਹੀ ਸਰਕਾਰੀ ਹਸਪਤਾਲਾਂ ਵਿਚ ਪੀਣ ਦੇ ਪਾਣੀ ਦਾ ਪ੍ਰਬੰਧ ਰੱਖਿਆ ਜਾਵੇ, ਹਸਪਤਾਲ ਵਿਚ ਪੱਖੇ, ਕੂਲਰ ਆਦਿ ਚਲਦੀ ਹਾਲਤ ਵਿੱਚ ਹੋਣੇ ਚਾਹੀਦੇ ਹਨ।ਬਿਜ਼ਲੀ ਕੱਟ ਲੱਗਣ ਦੀ ਹਾਲਤ `ਚ ਹਸਪਤਾਲ ਵਿਚ ਜਨਰੇਟਰ ਦੀ ਸਹੂਲਤ ਹੋਣੀ ਚਾਹੀਦੀ ਹੈ ਤਾਂ ਕਿ ਹਸਪਤਾਲ ਆਏ ਮਰੀਜ਼ਾਂ ਨੂੰ ਗਰਮੀ ਵਿਚ ਨਾ ਬੈਠਣਾ ਪਵੇ।
                 ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿਚ ਓ.ਆਰ.ਐਸ ਅਤੇ ਹੋਰ ਲੋੜੀਂਦੀਆਂ ਦਵਾਈਆਂ ਆਦਿ ਦੀ ਸੁਵਿਧਾ ਉਪਲੱਬਧ ਹੋਣੀ ਚਾਹੀਦੀ ਹੈ ਤਾਂ ਕਿ ਲੋੜ ਪੈਣ `ਤੇ ਮਰੀਜ਼ਾਂ ਨੂੰ ਦਿੱਤੇ ਜਾ ਸਕਣ।ਉਨ੍ਹਾਂ ਕਿਹਾ ਕਿ ਆਮ ਮਨੁੱਖੀ ਸਰੀਰ ਦਾ ਤਾਪਮਾਨ 36.4 ਤੋਂ 37.2 ਡਿਗਰੀ ਵਿਚਕਾਰ ਹੁੰਦਾ ਹੈ।ਉਚ ਬਾਹਰੀ ਅਤੇ ਅੰਦਰਲੇ ਤਾਪਮਾਨ ਦੇ ਸੰਪਰਕ ਵਿਚ ਆਉਣ ਨਾਲ ਅਸੀਂ ਬਿਮਾਰੀ ਹੋ ਸਕਦੇ ਹਾਂ।ਉਨਾਂ ਕਿਹਾ ਕਿ ਓ.ਪੀ.ਡੀ `ਚ ਆਉਣ ਵਾਲੇ ਮਰੀਜ਼ਾਂ ਨੂੰ ਦੱਸਿਆ ਜਾਵੇ ਕਿ ਉਹ ਕੋਸ਼ਿਸ਼ ਦੁਪਹਿਰ ਦੇ 12.00 ਤੋ 3.00 ਦੇ ਦਰਮਿਆਨ ਘਰੋਂ ਬਾਹਰ ਨਾ ਨਿਕਲਿਆ ਜਾਵੇ।ਜੇਕਰ ਕਿਸੇ ਜਰੂਰੀ ਕੰਮ ਲਈ ਘਰੋਂ ਬਾਹਰ ਜਾਣਾ ਵੀ ਪੈਦਾ ਹੈ ਤਾਂ ਸਿਰ ਢੱਕ ਕੇ ਅਤੇ ਪਾਣੀ ਪੀ ਕੇ ਜਾਇਆ ਜਾਵੇ ਤੇ ਨਾਲ ਪਾਣੀ ਦੀ ਬੌਤਲ ਵੀ ਲਿਜਾਈ ਜਾਵੇ।ਹਰ 20 ਮਿੰਟ ਬਾਅਦ ਪਾਣੀ ਪੀਂਦੇ ਰਹੋ।ਪਾਣੀ, ਨਿੰਬੂ ਪਾਣੀ, ਲੱਸੀ ਅਤੇ ਹੋਰ ਤਰਲ ਪਦਾਰਥਾਂ ਦੀ ਵਰਤੋਂ ਕਰਦੇ ਰਹੋ।ਮੌਸਮੀ ਫਲਾਂ ਅਤੇ ਸਬਜ਼ੀਆਂ ਨੂੰ ਆਪਣੀ ਡਾਇਟ ਵਿਚ ਸ਼ਾਮਲ ਕਰੋ। ਉਨ੍ਹਾਂ ਵਿਸ਼ੇਸ਼ ਤੌਰ `ਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਬਜੁਰਗਾਂ ਤੇ ਬੱਚਿਆਂ ਦਾ ਗਰਮੀਆਂ ਦੇ ਦਿਨਾਂ ਵਿੱਚ “ਲੂ” ਲੱਗਣ ਦੇ ਜਿਆਦਾ ਚਾਂਸ ਹੁੰਦੇ ਹਨ।ਇਸ ਲਈ ਇਨ੍ਹਾਂ ਦਾ ਖਾਸ ਧਿਆਨ ਰੱਖਿਆ ਜਾਵੇ। “ਲੂ” ਲੱਗਣ ਦੇ ਲੱਛਣਾਂ ਬਾਰੇ ਦੱਸਦਿਆਂ ਡਾ. ਗੁਰਿੰਦਰਬੀਰ ਕੌਰ ਨੇ ਕਿਹਾ ਕਿ ਲੂ ਲੱਗਣ `ਤੇ ਅੱਖਾਂ ਅੱਗੇ ਹਨੇਰਾ ਆਉਂਦਾ, ਪੱਠਿਆਂ `ਚ ਤੇਜ਼ ਦਰਦ ਹੁੰਦਾ, ਬੈਚੇਨੀ ਤੇ ਘਬਰਾਹਟ ਦਾ ਹੋਣਾ, ਸਾਹ ਫੁੱਲਣਾ ਜਾ ਦਿਲ ਦੀ ਧੜਕਣ ਤੇਜ਼ ਹੋਣਾ, ਮਾਸਪੇਸ਼ੀਆਂ ਵਿਚ ਜਕੜਨ ਤੇ ਕਮਜ਼ੋਰੀ ਮਹਿਸੂਸ ਅਤੇ ਸਰੀਰ ਵਿੱਚ ਪਾਣੀ ਦੀ ਕਮੀਂ ਹੋਣਾ ਆਦਿ ਇਸ ਦੇ ਮੁੱਖ ਲੱਛਣ ਹਨ।
                 ਇਸ ਮੌਕੇ ਏ.ਸੀ.ਐਸ ਅੰਨੂ ਸ਼ਰਮਾ, ਡੀ.ਐਫ.ਪੀ.ਓ ਡਾ. ਅਸ਼ੋਕ ਕੁਮਾਰ, ਡੀ.ਡੀ.ਐਚ.ਓ ਕਪਿਲ ਡੋਗਰਾ, ਐਸ.ਐਸ.ਐਮ ਡਾ. ਸੰਦੀਪ ਭੋਲਾ,ਮਾਸ ਮੀਡੀਆ ਅਫ਼ਸਰ ਰਾਜ ਰਾਣੀ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਪਰਡੈਂਟ ਰਾਮ ਅਵਤਾਰ, ਡੀ.ਪੀ.ਐਮ ਡਾ. ਸੁਖਵਿੰਦਰ ਕੌਰ, ਬੀ.ਈ.ਈ ਰਵਿੰਦਰ ਜੱਸਲ ਸਮੇਤ ਹੋਰ ਡਾਕਟਰ ਹਾਜ਼ਰ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …