Monday, October 12, 2026

ਕਪੂਰਥਲਾ-ਜਲੰਧਰ ਦੇ ਆਈ.ਟੀ.ਆਈ ਦੇ ਖੇਡ ਮੁਕਾਬਲੇ 11 ਤੇ 12 ਮਈ ਨੂੰ

ਕਪੂਰਥਲਾ, 7 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ 11 ਅਤੇ 12 ਮਈ ਨੂੰ ਜਲੰਧਰ ਅਤੇ ਕਪੂਰਥਲਾ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਆਈ.ਟੀ.ਆਈ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।ਉਨ੍ਹਾਂ ਖੇਡ ਵਿਭਾਗ, ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਇਸ ਤਰ੍ਹਾਂ ਦੇ ਖੇਡ ਮੁਕਾਬਲੇ ਆਉਣ ਵਾਲੇ ਦਿਨਾਂ ਵੀ ਕਰਵਾਉਣਾ ਯਕੀਨੀ ਬਣਾਉਣ ਤਾਂ ਜੋ ਵਿਦਿਆਰਥੀਆਂ ਦੀ ਊਰਜਾ ਨੂੰ ਸੇਧ ਦਿੱਤੀ ਜਾਵੇ।
                   ਉਨ੍ਹਾਂ ਕਿਹਾ ਕਿ ਸਰਕਾਰੀ ਸੰਸਥਾਵਾਂ ’ਚ ਪੜ੍ਹਦੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਣ ਲਈ ਪੰਜਾਬ ਸਰਕਾਰ ਵਿੱਦਿਅਕ ਸੰਸਥਾਵਾਂ ਨੂੰ ਲੋੜੀਂਦੇ ਫੰਡ ਮੁਹੱਈਆ ਕਰਵਾ ਰਹੀ ਹੈ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਚੰਗੀ ਸਿੱਖਿਆ ਤੇ ਖੇਡਾਂ ਨਾਲ ਜੋੜ ਕੇ ਹੀ ਨਸ਼ੇ ਵਰਗੀਆਂ ਬੁਰਾਈਆਂ ਨਾਲ ਲੜਿਆ ਜਾ ਸਕਦਾ ਹੈ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …