ਕਪੂਰਥਲਾ, 7 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਸੇਵਾ ਕੇਂਦਰਾਂ ਵਿਚ ਨਾਗਰਿਕ ਸੇਵਾਵਾਂ ਪੰਜਾਬ ਸਰਕਾਰ ਵਲੋਂ
ਨਿਰਧਾਰਿਤ ਸਮੇਂ ਦੇ ਅੰਦਰ ਅੰਦਰ ਦੇਣਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਸੇਵਾ ਕੇਂਦਰਾਂ ਦੇ ਅਧਿਕਾਰੀਆਂ ਕਰਮਚਾਰੀਆਂ ਨਾਲ ਮੀਟਿੰਗ ਦੌਰਾਨ ਸਖਤ ਹਦਾਇਤ ਕੀਤੀ ਕਿ ਸੇਵਾ ਕੇਂਦਰਾਂ ਅੰਦਰ ਲੋਕਾਂ ਨੂੰ ਸੇਵਾਵਾਂ ਦੇਣ ਵਿਚ ਬੇਲੋੜੀ ਦੇਰੀ ਬਿਲਕੁੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਸਮੂਹ ਵਿਭਾਗਾਂ ਦੇ ਜ਼ਿਲ੍ਹਾ ਮੁੱਖੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਸੇਵਾ ਕੇਂਦਰ ਵਲੋਂ ਪ੍ਰਾਪਤ ਬਿਨੈਪੱਤਰਾਂ ਸਬੰਧੀ ਫੈਸਲਾ ਤੁਰੰਤ ਲੈਣ ਤਾਂ ਜੋ ਲੋਕਾਂ ਨੂੰ ਸੇਵਾ ਪ੍ਰਦਾਨ ਕਰਨ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ ਨਾ ਹੋ ਸਕੇ।ਦੱਸਣਯੋਗ ਹੈ ਕਿ ਜ਼ਿਲ੍ਹੇ ਵਿਚ 20 ਸੇਵਾ ਕੇਂਦਰ ਕੰਮ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਨੂੰ ਸ਼ਨੀਵਾਰ ਅਤੇ ਐਤਵਾਰ ਵੀ ਸ਼ਿਫਟਾਂ ਵਿਚ ਖੁੱਲਣ ਦਾ ਫੈਸਲਾ ਲਾਗੂ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਵਲੋਂ ਸਮੂਹ ਐਸ.ਡੀ.ਐਮ ਨੂੰ ਵੀ ਕਿਹਾ ਗਿਆ ਕਿ ਉਹ ਆਪੋ ਆਪਣੀਆਂ ਸਬ ਡਵੀਜ਼ਨਾਂ ਦੇ ਕੰਮਕਾਜ਼ ਅਤੇ ਬਕਾਇਆ ਬਿਨੈਪੱਤਰਾਂ ਦੀ ਹਫਤਾਵਰੀ ਸਮੀਖਿਆ ਯਕੀਨੀ ਬਣਾਉਣ ਤਾਂ ਜੋ ਲੋਕਾਂ ਨੂੰ ਪ੍ਰਸ਼ਾਸਨ ਨਾਲ ਸੇਵਾਵਾਂ ਬਿਨਾਂ ਕਿਸੇ ਦੇਰੀ ਤੋਂ ਪ੍ਰਦਾਨ ਕੀਤੀਆਂ ਜਾ ਸਕਣ।
ਇਸ ਮੌਕੇ ਐਸ.ਡੀ.ਐਮ ਡਾ. ਜੈ ਇੰਦਰ ਸਿੰਘ, ਸੇਵਾ ਕੇਂਦਰ ਦੇ ਇੰਚਾਰਜ਼ ਚਾਣਕਿਯਾ ਆਨੰਦ ਤੇ ਹੋਰ ਹਾਜ਼ਰ ਸਨ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media