Monday, August 4, 2025
Breaking News

 ਬੇਟੀ ਬਚਾਓ ਤੇ ਪੜ੍ਹਾਓ, ਸਵੱਛ ਭਾਰਤ ਮੁਹਿੰਮ ਤੇ ਜਨ ਧਨ ਯੋਜਨਾ ਦੇ ਪ੍ਰਚਾਰ ਲਈ ਵਿਸ਼ੇਸ਼ ਮੁਹਿੰਮ

PPN2711201408
ਅੰਮ੍ਰਿਤਸਰ, 27  ਨਵੰਬਰ (ਸੁਖਬੀਰ ਸਿੰਘ) – ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਪ੍ਰਚਾਰ ਨਿਰਦੇਸ਼ਾਲਾ ਦੀ ਅੰਮ੍ਰਿਤਸਰ ਇਕਾਈ ਵੱਲੋਂ ਕੇਂਦਰ ਸਰਕਾਰ ਦੇ ਤਿੰਨ ਮੁੱਖ ਪ੍ਰੋਗਰਾਮਾਂ ਬੇਟੀ ਬਚਾਓ, ਬੇਟੀ ਪੜ੍ਹਾਓ, ਸਵੱਛ ਭਾਰਤ ਮੁਹਿੰਮ ਅਤੇ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਇਕ ਵਿਸ਼ੇਸ਼ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ ਹੈ।ਇਸ ਅਭਿਆਨ ਤਹਿਤ ਅੱਜ ਚੋਗਾਵਾਂ ਦੇ ਸਰਕਾਰੀ ਹਾਈ ਸਕੂਲ ਵਿੱਚ ਇਕ ਜਾਗਰੂਕਤਾ ਰੈਲੀ ਅਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਲੀਡ ਬੈਂਕ ਦੇ ਪੰਜਾਬ ਨੈਸ਼ਨਲ ਬੈਂਕ ਦੇ ਜਨਰਲ ਮੈਨੇਜਰ ਸ੍ਰੀ ਮੁਕੇਸ਼ ਕੁਮਾਰ ਨੇ ਇਸ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਆਂਗਣਵਾੜੀ ਵਰਕਰ, ਆਸ਼ਾ ਵਰਕਰ ਅਤੇ ਸਕੂਲ ਦੇ ਬੱਚਿਆਂ ਨੇ ਇਨ੍ਹਾਂ ਯੋਜਨਾਵਾਂ ਦੇ ਜਾਗਰੂਕਤਾ ਸੁਨੇਹਾ ਦੀਆਂ ਤਖਤੀਆਂ ਚੁੱਕ ਕੇ ਨਾਅਰੇ ਲਗਾਉਂਦਿਆਂ ਸਕੂਲ ਤੋਂ ਬਜਾਰ ਦਾ ਗੇੜਾ ਲਗਾਇਆ।
ਇਸ ਤੋਂ ਬਾਅਦ ਸਕੂਲ ਦੇ ਵਿਹੜੇ ਵਿੱਚ ਕਰਵਾੲੈ ਗਏ ਸੈਮੀਨਾਰ ਦੌਰਾਨ ਮੁੱਖ ਮਹਿਮਾਨ ਐਸ:ਐਮ:ਓ ਲੋਪੋਕੇ ਡਾ: ਮੁਲਤਾਨੀ ਨੇ ਸਵੱਛ ਭਾਰਤ, ਲੀਡ ਬੈਂਕ ਮੈਨੇਜਰ ਸ੍ਰੀ ਮੁਕੇਸ਼ ਕੁਮਾਰ ਦੇ ਜਨ ਧਨ ਯੋਜਨਾ ਦੇ ਅਤੇ ਸਕੂਲ ਅਧਿਆਪਕ ਸ੍ਰੀ ਪਵਨ ਕੁਮਾਰ ਬੇਟੀ ਬਚਾਓ, ਬੇਟੀ ਪੜਾਓ ਬਾਰੇ ਆਪਣੀਆਂ ਤਕਰੀਰਾਂ ਰਾਹੀਂ ਹਾਜਰ ਇਕੱਠ ਨੂੰ ਜਾਗਰੂਕ ਕੀਤਾ। ਖੇਤਰੀ ਪ੍ਰਚਾਰ ਅਧਿਕਾਰੀ ਸ੍ਰੀਮਤੀ ਗਗਨਦੀਪ ਕੌਰ ਦੇਵਗਨ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਐਲ:ਜੀ:ਐਮ ਨੇ ਆਂਗਣਵਾੜੀ ਵਰਕਰਾਂ ਨੂੰ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਦੇ ਸਰਵੇ ਲਈ ਮਿਲਣ ਵਾਲੀ ਰਕਮ ਵੀ ਦਿੱਤੀ।ਜਲੰਧਰ ਖੇਤਰੀ ਪ੍ਰਚਾਰ ਇਕਾਈ ਦੇ ਤਕਨੀਕੀ ਸਹਾਇਕ ਸ੍ਰੀ ਕਵੀਸ਼ ਦੱਤ ਨੇ ਵੀ ਕੇਂਦਰ ਸਰਕਾਰ ਦੀਆਂ ਹੋਰ ਵਿਕਾਸ ਅਤੇ ਭਲਾਈ ਸਕੀਮਾਂ ਦੀ ਜਾਣਕਾਰੀ ਦਿੱਤੀ।
ਸਕੂਲ ਵਿੱਚ ਸਵੱਛ ਭਾਰਤ ਬਾਰੇ ਇਕ ਪੇਟਿੰਗ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਸ੍ਰੀ ਦਿਨੇਸ਼ ਕੁਮਾਰ ਨੇ ਪਹਿਲਾ, ਮਨਪ੍ਰੀਤ ਕੌਰ ਨੇ ਦੂਜਾ ਅਤੇ ਵੰਦਨਾ ਨੇ ਤੀਜਾ ਸਥਾਨ ਹਾਸਲ ਕੀਤਾ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply