ਕਪੂਰਥਲਾ, 7 ਮਈ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਕਪੂਰਥਲਾ ਵਲੋਂ ਮੁੱਖ ਖੇਤੀਬਾੜੀ ਅਫਸਰ ਕਪੂਰਥਲਾ ਡਾ. ਸੁਰਿੰਦਰ ਕੁਮਾਰ ਵਿਰਦੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਕੋਲੀਆਂਵਾਲ ਵਿਖੇ ਝੋਨੇ ਦੀ ਸਿੱਧੀ ਬਿਜ਼ਾਈ ਸਬੰਧੀ ਇਕ ਬਲਾਕ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆਜਿਸ ਵਿੱਚ ਜਿਲ੍ਹਾ ਸਿਖਲਾਈ ਅਫਸਰ ਡਾ. ਤੇਜ਼ਪਾਲ ਸਿੰਘ ਵਲੋਂ ਧਰਤੀ ਹੇਠਲੇ ਪਾਣੀ ਦੇ ਦਿਨੋਂ ਦਿਨ ਡਿੱਗਦੇ ਪੱਧਰ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਸਾਨਾਂ ਨੂੰ ਪਾਣੀ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਫਸਲਾਂ ਨੂੰ ਬੇਲੋੜੀਆਂ ਖਾਦਾਂ ਤੇ ਕੀੜੇਮਾਰ ਦਵਾਈਆਂ ਨਾ ਪਾਉਣ ਦੀ ਅਪੀਲ ਕੀਤੀ।
ਡਾ. ਗੁਰਦੀਪ ਸਿੰਘ ਖੇਤੀਬਾੜੀ ਟ੍ਰੇਨਿੰਗ ਅਫਸਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜ਼ਾਈ ਦੇ ਲਾਭ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਖੇਤੀਬਾੜੀ ਸੂਚਨਾ ਅਫਸਰ ਡਾ. ਸਖਦੇਵ ਸਿੰਘ ਕਪੂਰਥਲਾ ਨੇ ਝੋਨੇ ਦੀ ਸਿੱਧੀ ਬਿਜ਼ਾਈ ਦੀਆਂ ਵੱਖ-ਵੱਖ ਤਕਨੀਕਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰ ਸਕਦੇ ਹਨ।ਉਹਨਾਂ ਨੇ ਹਰੇਕ ਕਿਸਾਨ ਨੂੰ ਥੋੜੇ-ਥੋੜੇ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜ਼ਾਈ ਕਰਨ ਦੀ ਅਪੀਲ ਕੀਤੀ।
ਬਲਾਕ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ. ਐਚ.ਪੀ.ਐਸ ਭਰੋਤ ਵਲੋਂ ਜਿਲ੍ਹਾ ਪੱਧਰ ਤੋਂ ਆਈ ਸਿਖਲਾਈ ਟੀਮ ਅਤੇ ਹਾਜ਼ਰ ਕਿਸਾਨਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਅਪੀਲ ਕੀਤੀ ਜਿਥੇ ਝੋਨੇ ਦੀ ਸਿੱਧੀ ਬਿਜ਼ਾਈ ਕਰਨਾ ਸਮੇਂ ਦੀ ਲੋੜ ਹੈ।ਉਸ ਦੇ ਨਾਲ ਕਣਕ ਦੀ ਨਾੜ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ।ਉਹਨਾਂ ਕਿਹਾ ਕਿ ਬਲਾਕ ਦਫ਼ਤਰ ਕਪੂਰਥਲਾ ਵਿੱਚ ਜੰਤਰ ਦਾ ਬੀਜ਼ ਉਪਦਾਨ ਤੇ 43 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਉਪਲੱਬਧ ਹੈ ਅਤੇ ਕਿਸਾਨ ਫਾਰਮ ਭਰ ਕੇ ਯੰਤਰ ਦਾ ਬੀਜ਼ ਪ੍ਰਾਪਤ ਕਰ ਸਕਦੇ ਹਨ।
ਟ੍ਰੇਨਿੰਗ ਅਫਸਰ ਡਾ. ਹਰਦੀਪ ਕੌਰ ਵਲੋਂ ਮਿੱਟੀ ਪਰਖ ਦੀ ਮਹੱਤਤਾ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਅਪੀਲ ਕੀਤੀ ਕਿ ਉਹ ਮਿੱਟੀ ਪਰਖ ਦੇ ਆਧਾਰ ਤੇ ਹੀ ਖੇਤਾਂ ਵਿੱਚ ਖਾਦਾਂ ਦੀ ਵਰਤੋਂ ਕਰਨ ਤਾਂ ਜੋ ਵਾਧੂ ਖਰਚਿਆਂ ਤੋਂ ਬਚਿਆ ਜਾ ਸਕੇ।
ਇਸ ਮੌਕੇ ਸਿਮਰਜੀਤ ਸਿੰਘ ਬੀ.ਟੀ.ਐਮ, ਪਵਨਦੀਪ ਸਿੰਘ ਏ.ਟੀ.ਐਮ, ਜਗਜੀਤਸਿੰਘ,ਏ.ਟੀ.ਐਮ,ਹਰਜਿੰਦਰ ਸਿੰਘ ਕੋਲੀਆਂਵਾਲ, ਨਛੱਤਰ ਸਿੰਘ ਖਾਲੂ, ਅਮਰਜੀਤ ਸਿੰਘ ਖੀਰਾਵਾਲੀ, ਕਸ਼ਮੀਰ ਸਿੰਘ ਆਦਿ ਵੱਡੀ ਗਿਣਤੀ ‘ਚ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …