Tuesday, July 15, 2025
Breaking News

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ.ਰੋਡ ਵਿਖੇ ਮਨਾਇਆ ‘ਮਾਂ ਦਿਵਸ’

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ‘ਮਾਂ ਦਿਵਸ’ ਨੂੰ ਸਮਰਪਿਤ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ।ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਾਗਜ਼ਾਂ ਦੇ ਰੰਗ-ਬਿਰੰਗੇ ਗੁਲਦਸਤੇ ਬਣਾਏ, ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਾਗਜ਼ਾਂ ਤੇ ਗੱਤਿਆਂ ਨਾਲ ਵਾਲ ਹੈਂਗਿੰਗ, ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਮਾਤਾਵਾਂ ਦੇ ਨਾਂ ਦੇ ਕੁੰਜ਼ੀਆਂ ਦੇ ਛੱਲੇ ਅਤੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਮਾਂ ਦੀ ਲੰਮੀ ਉਮਰ ਦੀ ਕਾਮਨਾ ਲਈ ਸ਼ੁੱਭਇਛਾਵਾਂ ਵਾਲੇ ਕਾਰਡ ਬਣਾ ਕੇ ਮਾਂ ਦੀ ਮਮਤਾ ਪ੍ਰਤੀ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ।ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਇੱਕ ਕਵਿਤਾ ਗਾਇਨ ਦੀ ਗਤੀਵਿਧੀ ਕਰਵਾਈ।ਜਿਸ ਦਾ ਮੁੱਖ ਉਦੇਸ਼ ਵਿਦਿਆਰਥਆਂ ਦੇ ਮਨਾਂ ਵਿੱਚ ਆਪਣੀਆਂ ਮਾਤਾਵਾਂ ਪ੍ਰਤੀ ਆਦਰ ਦੀ ਭਾਵਨਾ ਪੈਦਾ ਕਰਨਾ ਸੀ।
                 ਸਕੂਲ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ, ਮੁੱਖ ਅਧਿਆਪਕਾਂ ਸ਼੍ਰੀਮਤੀ ਕਵਲਪ੍ਰੀਤ ਕੌਰ ਅਤੇ ਸ਼੍ਰੀਮਤੀ ਰਵਿੰਦਰ ਕੌਰ ਨਰੂਲਾ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਅਤੇ ‘ਮਾਂ ਦਿਵਸ’ ਦੇ ਮਹੱਤਵ ‘ਤੇ ਚਾਨਣਾ ਪਾਉਂਦੇ ਹੋਏ ਵਿਦਿਆਰਥੀਆਂ ਨੂੰ ਮਾਂ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਦਿੱਤੀ।ਇਸ ਮੌਕੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …