Saturday, April 25, 2026

ਔਜਲਾ ਵਲੋਂ ਮਾਝੇ ’ਚ ਝੋਨੇ ਲਵਾਈ 10 ਜੂਨ ਤੋਂ ਸ਼ੁਰੂ ਕਰਵਾਉਣ ਦੀ ਮੰਗ

ਕਿਹਾ, ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਜ਼ਮੀਨੀ ਹਕੀਕਤ ਸਮਝਣੀ ਜਰੂਰੀ
ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੱਜ ਜਾਰੀ ਪ੍ਰੈਸ ਨੋਟ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦਾ ਧਿਆਨ ਮਾਝੇ ਖੇਤਰ ਦੇ ਕਿਸਾਨ ਭਰਾਵਾਂ ਦੀਆਂ ਮੁਸ਼ਕਿਲਾਂ ਵੱਲ ਕੇਂਦਰਿਤ ਕਰਨ ਦੀ ਮੰਗ ਕੀਤੀ ਹੈ।ਉਨਾਂ ਕਿਹਾ ਕਿ ਕਿਸਾਨ ਤੇ ਕਿਸਾਨ ਮਜ਼ਦੂਰਾਂ ਪ੍ਰਤੀ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਜ਼ਮੀਨੀ ਹਕੀਕਤ ਨੂੰ ਸਮਝਣਾ ਬੇਹੱਦ ਜਰੂਰੀ ਹੁੰਦਾ ਹੈ।ਪੰਜਾਬ ਸਰਕਾਰ ਵਲੋਂ ਮਾਝੇ ਦੇ ਇਲਾਕਿਆਂ ’ਚ ਝੋਨੇ ਦੀ ਲਵਾਈ ਸ਼ੁਰੂ ਕਰਨ ਦਾ ਸਮਾਂ 24 ਜੂਨ ਨੂੰ ਤੈਅ ਕੀਤਾ ਹੈ ਜੋ ਕਿ ਇਸ ਨਾਲ ਕਿਸਾਨਾਂ ਨੂੰ ਕਾਫੀ ਮੁਸ਼ਕਲ ਆਵੇਗੀ ਤੇ ਨੁਕਸਾਨ ਵੀ ਹੋਵੇਗਾ।ਜੇਕਰ 24 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੁੰਦੀ ਹੈ ਤਾਂ ਇਹ ਅੱਧ ਜੁਲਾਈ ਤੱਕ ਵੀ ਮੁਕੰਮਲ ਨਹੀਂ ਹੋਵੇਗੀ।ਉਨ੍ਹਾਂ ਕਿਹਾ ਕਿ ਹੋਰਨਾਂ ਇਲਾਕਿਆਂ ਨਾਲੋਂ ਪੰਜਾਬ ਦੇ ਮਾਝੇ ਇਲਾਕੇ ਦੇ ਖੇਤਰ ’ਚ ਮੌਸਮ ਦੀ ਤਬਦੀਲੀ ਛੇਤੀ ਹੁੰਦੀ ਹੈ, ਜਿਥੇ ਕਿ ਠੰਡ ਹੋਰਨਾਂ ਇਲਾਕਿਆਂ ਨਾਲੋਂ ਜ਼ਿਆਦਾ ਪੈਂਦੀ ਹੈ।ਤਰੇਲ ਪੈਣ ਨਾਲ ਝੋਨੇ ਦੀ ਕਾਸ਼ਤ ਪੂਰੀ ਤਰ੍ਹਾਂ ਨਹੀਂ ਪੱਕਦੀ।ਇਸ ਦੇ ਨਾਲ ਹੀ ਦਰਿਆ ਦੇ ਨਾਲ ਲੱਗਦੀਆਂ ਜ਼ਮੀਨਾ ’ਚ ਪਾਣੀ ਦੀ ਘਾਟ ਜ਼ਿਆਦਾ ਮਹਿਸੂਸ ਨਹੀਂ ਹੁੰਦੀ, ਕਿਉਂਕਿ ਉਨ੍ਹਾਂ ਥਾਵਾਂ ‘ਤੇ ਪਾਣੀ ਦਾ ਪੱਧਰ ਉਪਰ ਹੁੰਦਾ ਹੈ ਤਾਂ ਜੋ ਇੰਨ੍ਹਾ ਇਲਾਕਿਆਂ ਵਿੱਚ ਝੋਨੇ ਦੀ ਲਵਾਈ ਦਾ ਸ਼ੁਰੂਆਤੀ ਸਮਾਂ 10 ਜੂਨ ਤੋਂ ਵੀ ਪਹਿਲਾਂ ਸ਼ੁਰੂ ਕਰਨ ਦੀ ਇਜ਼ਾਜਤ ਦਿੱਤੀ ਜਾਵੇ ਤਾਂ ਜੋ ਕਿ ਰਹਿੰਦੇ ਸਮੇਂ ਅਨੁਸਾਰ ਜ਼ਿੰਮੀਦਾਰ ਆਪਣੇ ਝੋਨੇ ਦੀ ਲਵਾਈ ਕਰ ਸਕਣ।
            ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਇਸ ਵੱਲ ਖਾਸ ਧਿਆਨ ਦੇਣਾ ਚਾਹੀਦਾ ਹੈ ਤੇ ਕਿਸਾਨ ਭਰਾਵਾਂ ਦੇ ਹੱਕ ਵਿਚ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਜ਼ਰੂਰ ਸੋਚਣਾ ਚਾਹੀਦਾ ਹੈ।ਪਿਛਲੀਆਂ ਸਰਕਾਰਾਂ ਸਮੇਂ ਮਾਝੇ ਖੇਤਰ ’ਚ ਝੋਨਾ ਲਾਉਣ ਦਾ ਸਮਾਂ 10 ਜੂਨ ਸੀ, ਪਰ ਫਿਰ ਵੀ 10 ਜੂਨ ਦੇ ਸਮੇਂ ਨਾਲ ਝੋਨੇ ਦੀ ਕਾਸ਼ਤ ਬਹੁਤ ਲੰਬੇ ਸਮੇਂ ਦੌਰਾਨ ਪੱਕਦੀ ਸੀ।ਇਸ ਦੇ ਨਾਲ ਉਨ੍ਹਾਂ ਕਿਹਾ ਕਿ ਸਰਕਾਰ ਪਹਿਲ ਦੇ ਆਧਾਰ ‘ਤੇ ਨਹਿਰਾਂ ਦੀ ਸਾਫ ਸਫਾਈ ਦਾ ਪ੍ਰਬੰਧ ਮੁਕੰਮਲ ਕਰਨ ਅਤੇ 1 ਜੂਨ ਤੋਂ ਹਰੇਕ ਟੇਲਾਂ ‘ਤੇ ਪਾਣੀ ਦੀ ਪਹੁੰਚ ਯਕੀਨੀ ਬਣਾਈ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਲ ਨਾ ਆਵੇ ਤੇ ਸਮਾਂ ਰਹਿੰਦੇ ਕਿਸਾਨ ਝੋਨਾ ਲਾਉਣ ’ਚ ਸਮਰਥ ਹੋਣ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …