Monday, June 30, 2025
Breaking News

ਬਾਗਬਾਨੀ ਵਿਭਾਗ ਵਲੋਂ ਐਗਰੀਕਲਚਰ ਇਨਫਰਾ ਸਟਰਕਚਰ ਫੰਡ ਬਾਰੇ ਸੈਮੀਨਾਰ

ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਬਾਗਬਾਨੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲਿੰਦਰ ਕੌਰ ਆਈ.ਐਫ.ਐਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਾਗਬਾਨੀਵਿਭਾਗ ਅੰਮ੍ਰਿਤਸਰ ਦੇ ਪੀਅਰ ਅਸਟੇਟ ਵਲੋਂ ਐਗਰੀਕਲਚਰ ਇਨਫਰਾ ਸਟਰਕਚਰ ਫੰਡ ਬਾਰੇ ਸੈਮੀਨਾਰ ਲਗਾਇਆ ਗਿਆ।ਜਿਸ ਵਿੱਚ ਕਈ ਕਿਸਾਨਾਂ ਨੇ ਭਾਗ ਲਿਆ।ਸੈਮੀਨਾਰ ਵਿੱਚ ਸ਼ਾਮਲ ਹੋਏ ਕੇ.ਪੀ.ਐਮ.ਜੀ ਅਡਵਾਈਜਰੀ ਸਰਵਿਸ ਦੇ ਮੈਨੇਜਰ ਪ੍ਰਭਜੋਤ ਸਿੰਘ ਨੇ ਐਗਰੀਕਲਚਰ ਇਨਫਰਾ ਸਟਰਕਚਰ ਫੰਡ ਸਕੀਮ ਬਾਰੇ ਹਾਜ਼ਰ ਬਾਗਬਾਨਾਂ, ਕੋਲਡ ਸਟੋਰ ਮਾਲਕਾਂ, ਬੈਂਕਾਂ ਅਤੇ ਹੋਰ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਵਿਸਥਾਰ ‘ਚ ਦੱਸਿਆ ਕਿ ਇਸ ਸਕੀਮ ਤਹਿਤ ਫਲਾਂ ਅਤੇ ਹੋਰ ਫਸਲਾਂ ਦੀ ਤੁੜਾਈ ਉਪਰੰਤ ਸਾਂਭ ਸੰਭਾਂਲ ਵਾਸਤੇ ਪੈਕ ਹਾਊਸ, ਕੋਲਡ ਸਟੋਰ, ਰਾਈਪਨਿੰਗ ਚੈਂਬਰ, ਵੇਅਹਾਊਸ, ਸੀਲੋਜ, ਈ-ਮਾਰਕੀਟਿੰਗ ਆਦਿਲ ਈ ਬੈਂਕਾਂ ਤੋਂ ਲਏ ਜਾਂਦੇ ਕਰਜ਼ ਦੇ ਵਿਆਜ ‘ਤੇ 3% ਛੋਟ ਦਿੱਤੀ ਜਾਂਦੀ ਹੈ ਅਤੇ 7 ਸਾਲ ਦੇ ਸਮੇਂ ਤੱਕ ਲਾਗੂ ਹੁੰਦੀ ਹੈ।ਉਹਨਾਂ ਨੇ ਇਸ ਸਕੀਮ ਆਨਲਾਈਨ ਅਪਲਾਈ ਕਰਨ ਬਾਰੇ ਵਿਸਥਾਰ ‘ਚ ਜਾਣਕਾਰੀ ਦਿੱਤੀ।
                    ਗੁਰਿੰਦਰ ਸਿੰਘ ਧੰਜ਼ਲ ਸਹਾਇਕ ਡਾਇਰੈਕਟਰ ਬਾਗਬਾਨੀ ਨੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਦੱਸਿਆ।ਉਹਨਾਂ ਦੱਸਿਆ ਕਿ ਕੌਮੀ ਬਾਗਾਬਨੀ ਮਿਸ਼ਨ ਤਹਿਤ ਨਵੇਂ ਬਾਗ ਲਗਾਉਣ, ਪੁਰਾਣੇ ਬਾਗਾਂ ਨੂੰ ਮੁੜ ਸੁਰਜੀਤ ਕਰਨ, ਖੰਬ ਪੈਦਾਵਰ ਯੂਨਿਟ, ਸਪਾਨ ਬਣਾਉਣ ਲਈ ਯੂਨਿਟ, ਕੰਪੋਸਟ ਬਣਾਉਣ ਲਈ ਯੂਨਿਟ, ਫੁੱਲਾਂ ਦੀ ਪੈਦਾਵਰ, ਪੋਲੀ ਹਾਊਸ, ਸ਼ੈਡਨੈਟ ਹਾਊਸ, ਵਰਮੀਕੰਪੋਸਟ ਯੂਨਿਟ, ਸ਼ਹਿਦ ਦੀਆਂ ਮੱਖੀਆਂ ਦੇ ਬਕਸੇ, ਬਾਗਬਾਨੀ ਮਸ਼ੀਨਰੀ, ਬਾਗਬਾਨੀ ਫਸਲਾਂ ਦੀ ਪੈਕਿੰਗ ਲਈ ਪੈਕ ਹਾਊਸ, ਕੋਲਡ ਸਟੋਰ, ਰਾਈਪਨਿੰਗ ਚੈਂਬਰ, ਆਨਫਾਰਮ ਕੋਲਡ ਰੂਮ, ਬੈਂਬੂਸਟੇਕਿੰਗ ਆਦਿ ਸਕੀਮਾਂ ਤੇ ਵਿਭਾਗ ਵਲੋਂ ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾ ਰਹੀ ਹੈ।ਸਹਾਇਕ ਡਾਇਰੈਕਟਰ ਬਾਗਬਾਨੀ ਪੀਅਰਅਸਟੇਟ ਜਸਪਾਲ ਸਿੰਘ ਢਿੱਲੋਂ ਵੱਲਂੋ ਪੀਅਰ ਅਸਟੇਟ ਅਧੀਨ ਕੀਤੀਆ ਜਾ ਰਹੀਆਂ ਗਤੀ ਵਿਧੀਆ, ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਅਤੇ ਜਿੰਮੀਦਾਰਾਂ ਨੂੰ ਅਪੀਲ ਕੀਤੀ ਕਿ ਪੀਅਰ ਅਸਟੇਟ ਦੀ ਰਜਿਸਟਰੇਸ਼ਨ ਕਰਵਾ ਕੇ ਮੈਂਬਰ ਬਣਿਆ ਜਾਵੇ।ਬਾਗਬਾਨੀ ਵਿਕਾਸ ਅਫਸਰ ਜਤਿੰਦਰ ਸਿੰਘ ਵਲੋਂ ਬਾਗਾਂ ਦੀ ਵਿਉਂਤਬੰਦੀ ਤੇ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ।ਮਾਰਕੀਟ ਕਮੇਟੀ ਦੇ ਅਧਿਕਾਰੀ ਏਕਮਜੀਤ ਸਿੰਘ ਵਲੋਂ ਵਿਭਾਗ ਦੀਆਂ ਸਕੀਮਾਂ ਅਤੇ ਫਸਲਾਂ ਦੀ ਮਾਰਕੀਟਿੰਗ ਲਈ ਜਰੂਰੀ ਨੁਕਤਿਆਂ ਬਾਰੇ ਦੱਸਿਆ।ਪੰਜਾਬ ਐਗਰੋ ਵਿਭਾਗ ਦੇ ਅਧਿਕਾਰੀ ਪਵਨਪ੍ਰੀਤ ਸਿਘ ਅਤੇ ਨਬਾਰਡ ਦੇ ਅਧਿਕਾਰੀ ਜਸਕਰਨ ਸਿੰਘ ਨੇ ਨਬਾਰਡ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦੱਸਿਆ।ਡਿਪਟੀ ਡਾਇਰੈਕਟਰ ਬਾਗਬਾਨੀ ਤਜਿੰਦਰ ਸਿੰਘ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਐਗਰੀਕਲਚਰ ਇਨਫਰਾ ਸਟਰਕਚਰ ਫੰਡ ਸਕੀਮ ਦਾ ਵੱਧ ਤੋਂ ਵੱਧ ਫਾਇਦਾ ਲਿਆ ਜਾਵੇ।ਕਿਸਾਨਾਂ ਵਲੋਂ ਕਾਫੀ ਸਵਾਲ ਕੀਤੇ ਗਏ ਜਿਸ ਦਾ ਜਵਾਬ ਮਾਹਿਰਾਂ ਵੱਲੋ ਦਿੱਤਾ ਗਿਆ।
                 ਇਸ ਮੌਕੇ ਸੁਖਵਿੰਦਰ ਸਿੰਘ, ਹਰਪ੍ਰੀਤ ਕੌਰ, ਕਿਰਨਬੀਰ ਕੌਰ, ਤੇਜਬੀਰ ਸਿੰਘ ਬਾਗਬਾਨੀ ਵਿਕਾਸ ਅਫਸਰ ਅਤੇ ਮਕਤੂਲ ਸਿੰਘ ਜਸਪਾਲ ਸਿੰਘ, ਜਸਵਿੰਦਰ ਸਿੰਘ ਗਿੱਲ, ਸੰਪੁਰਨ ਸਿੰਘ ਬਾਕੀਪੁਰ, ਅਵਤਾਰ ਸਿੰਘ, ਮਨਮੋਹਨ ਸਿੰਘ ਆਦਿ ਬਾਗਬਾਨ ਹਾਜ਼ਰ ਸਨ।ਹਰਵਿੰਦਰ ਸਿੰਘ ਬਾਗਬਾਨੀ ਵਿਕਾਸ ਅਫਸਰ ਵਲੋਂ ਮਾਹਿਰਾਂ ਅਤੇ ਜਿੰਮੀਦਾਰਾਂ ਦਾ ਧੰਨਵਾਦ ਕੀਤਾ ਗਿਆ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …