Thursday, December 26, 2024

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਚੀਫ ਖਾਲਸਾ ਦੀਵਾਨ ਦੇ ਨਵੇਂ ਪ੍ਰਧਾਨ ਡਾ. ਨਿੱਜ਼ਰ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਹੈ।ਉਨ੍ਹਾਂ ਆਖਿਆ ਕਿ ਚੀਫ ਖਾਲਸਾ ਦੀਵਾਨ ਸਿੱਖ ਕੌਮ ਦੀ ਪੁਰਾਤਨ ਸੰਸਥਾ ਹੈ, ਜਿਸ ਨੇ ਸਿੱਖਿਆ ਦੇ ਖੇਤਰ ਵਿਚ ਚੰਗਾ ਕਾਰਜ ਕੀਤਾ ਹੈ।ਇਸ ਸੰਸਥਾ ਦੇ ਆਗੂ ਵਜੋਂ ਕਾਰਜਸ਼ੀਲ ਹੋਣਾ ਵੱਡਾ ਮਹੱਤਵ ਰੱਖਦਾ ਹੈ ਅਤੇ ਆਸ ਹੈ ਕਿ ਡਾ. ਨਿੱਜਰ ਸਿੱਖ ਸੰਸਥਾ ਦੀਆਂ ਪ੍ਰੰਪਰਾਵਾਂ ਅਤੇ ਰਵਾਇਤਾਂ ਦੀ ਰੌਸ਼ਨੀ ਵਿਚ ਸੇਵਾ ਨਿਭਾਉਣਗੇ।ਐਡਵੋਕੇਟ ਧਾਮੀ ਨੇ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …