ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਪੀ.ਐਸ.ਪੀ.ਸੀ.ਐਲ ਦੇ ਇੰਜੀਨੀਅਰ ਸੋਹਣਾ ਸਿੰਘ ਅਤੇ ਮੋਹਣਾ ਸਿੰਘ, ਜੋ ਕਿ ਇਕ ਧੜ ਨਾਲ ਜੁੜੇ ਹੋਏ ਭਰਾ ਹਨ, ਦੀ ਬਦਲੀ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਉਨ੍ਹਾਂ ਦੀ ਮੰਗ ‘ਤੇ ਮਾਨਾਂਵਾਲਾ ਬਿਜਲੀ ਦਫਤਰ ਵਿਖੇ ਕਰ ਦਿੱਤੀ ਹੈ।ਦੱਸਣਯੋਗ ਹੈ ਕਿ ਉਕਤ ਦੋਵਾਂ ਭਰਾਵਾਂ ਨੂੰ ਵਿਸ਼ਵ ਪ੍ਰਸਿੱਧ ਸੰਸਥਾ ਭਗਤ ਪੂਰਨ ਸਿੰਘ ਪਿੰਗਲਵਾੜਾ ਨੇ ਪੜਾਇਆ ਅਤੇ ਪਾਲਣ ਪੋਸਣ ਕੀਤਾ ਹੈ।ਉਕਤ ਦੋਵੇਂ ਇਸ ਵੇਲੇ ਪਾਵਰ ਕਾਲੋਨੀ, ਮਜੀਠਾ ਰੋਡ ਅੰਮ੍ਰਿਤਸਰ ਵਿਖੇ ਆਰ.ਟੀ.ਐਮ ਦੀ ਪੋਸਟ ‘ਤੇ ਤਾਇਨਾਤ ਹਨ ਅਤੇ ਅਜੇ ਵੀ ਪਿੰਗਲਵਾੜਾ ਦੇ ਮਾਨਾਂਵਾਲਾ ਸਥਿਤ ਕੈਂਪਸ ਵਿੱਚ ਰਹਿੰਦੇ ਹਨ।ਅੱਜ ਦੋਵੇਂ ਭਰਾ ਹਰਭਜਨ ਸਿੰਘ ਈ.ਟੀ.ਓ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲੇ ਅਤੇ ਮਾਨਾਂਵਾਲਾ ਤੋਂ ਮਜੀਠਾ ਰੋਡ ਦਫਤਰ ਦੀ ਦੂਰੀ ਦੱਸ ਕੇ ਆਉਣ ਜਾਣ ਦੀ ਤਕਲੀਫ ਦਾ ਜ਼ਿਕਰ ਕੀਤਾ।ਹਰਭਜਨ ਸਿੰਘ ਨੇ ਉਨ੍ਹਾਂ ਦੀ ਜਾਇਜ਼ ਮੰਗ ਸੁਣਦੇ ਹੋਏ ਪਟਿਆਲਾ ਸਥਿਤ ਪੀ.ਐਸ.ਪੀ.ਸੀ.ਐਲ ਦੇ ਮੁੱਖ ਦਫਤਰ ਨਾਲ ਰਾਬਤਾ ਕੀਤਾ ਅਤੇ ਤਰੁੰਤ ਉਕਤ ਦੋਵੇਂ ਭਰਾਵਾਂ ਦੀ ਬਦਲੀ ਮਾਨਾਂਵਾਲਾ ਕਰਨ ਲਈ ਕਿਹਾ।ਇਸ ਦੇ ਨਾਲ ਹੀ ਉਨ੍ਹਾਂ ਨੂੰ ਆਰ.ਟੀ.ਐਮ ਤੋਂ ਐਸ.ਐਸ.ਏ ਲਗਾਉਣ ਦੀ ਹਦਾਇਤ ਵੀ ਕੀਤੀ।ਜਿਸ ‘ਤੇ ਕਾਰਵਾਈ ਕਰਦੇ ਹੋਏ ਵਿਭਾਗ ਨੇ ਸੋਹਣਾ ਅਤੇ ਮੋਹਣਾ ਦੀ ਬਦਲੀ ਮਾਨਾਂਵਾਲਾ ਬਿਜਲੀ ਦਫਤਰ ਵਿਖੇ ਐਸ.ਐਸ.ਏ ਵਜੋਂ ਕਰ ਦਿੱਤੀ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …