Saturday, July 26, 2025
Breaking News

ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਹੁਨਰਮੰਦ ਬਨਾਉਣ ਲਈ ਉਪਰਾਲੇ ਕਰਾਂਗੇ-ਡਿਪਟੀ ਕਮਿਸ਼ਨਰ

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸਮੇਤ ਸਾਰੇ ਦਫ਼ਤਰਾਂ ਤੱਕ ਜਾਣ ਲਈ ਬਣਨਗੇ ਰੈਂਪ

ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਜਿਲ੍ਹੇ ਦੇ ਵਿਸੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਪੈਰਾਂ ਸਿਰ ਖੜ੍ਹੇ ਕਰਨ ਲਈ ਜਿੱਥੇ ਉਨਾਂ ਨੂੰ ਹੁਨਰਮੰਦ ਬਨਾਉਣ ਲਈ ਵਿਸ਼ੇਸ਼ ਸਿੱਖਿਆ ਦੇਣ ਦਾ ਪ੍ਰਬੰਧ ਕੀਤਾ ਜਾਵੇਗਾ, ਉਥੇ ਇੰਨਾਂ ਨੂੰ ਸਰਕਾਰ ਵੱਲੋਂ ਮਿਲਦੀ ਪੈਨਸ਼ਨ ਤੇ ਹੋਰ ਸਕੀਮਾਂ ਦਾ ਲਾਭ ਦੇਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ।‘ਰਾਈਟਸ ਆਫ ਪਰਸਨ ਵਿਦ ਡਿਸਏਬਲਿਟੀ ਐਕਟ’ ਅਧੀਨ ਕੀਤੀ ਮੀਟਿੰਗ ਅਧੀਨ ਇਹ ਹਦਾਇਤ ਕਰਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਇਹ ਵੀ ਹਦਾਇਤ ਕੀਤੀ ਕਿ ਜਿਲ੍ਹੇ ਦੇ ਅਜਿਹੇ ਨਾਗਰਿਕ ਜਿੰਨਾ ਦੇ ਹੱਥ ਜਾਂ ਅੱਖਾਂ ਨਾ ਹੋਣ ਕਾਰਨ ਅਧਾਰ ਕਾਰਡ ਬਨਾਉਣ ਵਿਚ ਮੁਸ਼ਕਲ ਆ ਰਹੀ ਹੈ, ਲਈ ਸੇਵਾ ਕੇਂਦਰਾਂ ਉਤੇ ਵੱਖਰਾ ਸਮਾਂ ਰਾਖਵਾਂ ਰੱਖ ਕੇ ਤਰਜ਼ੀਹੀਅਧਾਰ ‘ਤੇ ਉਨਾਂ ਦੇ ਅਧਾਰ ਕਾਰਡ ਬਣਾਏ ਜਾਣ।ਸੂਦਨ ਨੇ ਕਿਹਾ ਕਿ ਨਿੱਜੀ ਸਕੂਲਾਂ ਵਿਚ ਪੜ੍ਹਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਲੋੜ ਅਨੁਸਾਰ ਸਿੱਖਿਆ ਦੇਣ ਦੇ ਪ੍ਰਬੰਧਾਂ ਦੀ ਜਾਂਚ ਕਰਨ ਲਈ ਸਿੱਖਿਆ ਵਿਭਾਗ ਵਿਸ਼ੇਸ਼ ਦਸਤੇ ਬਣਾਵੇ ਅਤੇ ਉਹ ਆਪਣੇ ਸਕੂਲਾਂ ਵਿਚ ਪੜ੍ਹਦੇ ਅਜਿਹੇ ਬੱਚਿਆਂ ਦੀ ਸਿੱਖਿਆ ਤੇ ਖੇਡਾਂ ਵਿਚ ਬਰਾਬਰ ਭਾਈਵਾਲੀ ਯਕੀਨੀ ਬਣਾਵੇ।ਉਨਾਂ ਪਹਿਲ ਕੇਂਦਰ ਵੱਲੋਂ ਅਜਿਹੇ ਬੱਚਿਆਂ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸਰਾਹਨਾ ਕਰਦਿਆਂ ਹਰ ਤਰਾਂ ਦੀ ਮਦਦ ਦਾ ਭਰੋਸਾ ਦਿੱਤਾ।
               ਸੂਦਨ ਨੇ ਚੋਗਾਵਾਂ ਬਲਾਕ ਦੇ ਕੁੱਝ ਪਿੰਡਾਂ ਵਿਚ ਵਿਸੇਸ਼ ਲੋੜਾਂ ਵਾਲੇ ਬੱਚਿਆਂ ਦੀ ਦਰ ਆਮ ਜਿਲ੍ਹੇ ਨਾਲੋਂ ਵੱਧ ਹੋਣ ਉਤੇ ਚਿੰਤਾ ਜ਼ਾਹਿਰ ਕਰਦੇ ਸਿਹਤ ਵਿਭਾਗ ਨੂੰ ਇਸ ਇਲਾਕੇ ਦਾ ਸਰਵੈ ਕਰਵਾਉਣ ਦੀ ਹਦਾਇਤ ਕਰਦੇ ਕਿਹਾ ਕਿ ਇਸ ਇਲਾਕੇ ਵਿਚ ਮਾਹਿਰ ਡਾਕਟਰਾਂ ਦੀ ਅਗਵਾਈ ਹੇਠ ਸਰਵੈ ਕਰਾ ਕੇ ਇਹ ਪਤਾ ਲਗਾਇਆ ਜਾਵੇ ਕਿ ਇਸ ਪਿੱਛੇ ਕੀ ਕਾਰਨ ਹਨ।ਇਸ ਮੌਕੇ ਜਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਅਸੀਸਇੰਦਰ ਸਿੰਘ, ਜਿਲ੍ਹਾ ਅਟਾਰਨੀ ਪਰਮਲ ਕੁਮਾਰ, ਜਿਲ੍ਹਾ ਸਿੱਖਿਆ ਅਧਿਕਾਰੀ ਰਾਜੇਸ਼ ਕੁਮਾਰ ਤੇ ਧਰਮਿੰਦਰ ਸਿੰਘ, ਸੈਕਟਰੀ ਰੈਡ ਕਰਾਸ ਤਜਿੰਦਰ ਸਿੰਘ ਰਾਜਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …