Wednesday, August 6, 2025
Breaking News

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ 11 ਮਈ ਨੂੰ

ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 11 ਮਈ 2022 ਨੂੰ ਰੋਜ਼ਗਾਰ ਬਿਊਰੋ ਵਿਚ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਡਿਪਟੀ ਡਾਇਰੈਕਟਰ ਵਿਕਰਮਜੀਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਮਸ਼ਹੂਰ ਕੰਪਨੀਆਂ ਜਿਵੇਂ ਕਿ ਬਾਇਜੂਸ, ਵੈਬਰਜ਼, ਓਕਟੋਪਸ, ਟੈੱਕ ਸਲਿਊਸ਼ਨ, ਕਲਗੀਧਰ ਪਬਲਿਕ ਸਕੂਲ ਵਲੋਂ ਭਾਗ ਲੈਣਗੀਆਂ।ਇਨ੍ਹਾਂ ਕੰਪਨੀਆਂ ਵਲੋਂ ਬਿਜ਼ਨਸ ਡਿਵੈਲਪਮੈਂਟ ਐਕਜਿਕਿਊਟਿਵ, ਸਕੂਲ ਟੀਚਰ, ਕਸਟਰਮ ਸਪੋਰਟ ਐਗਜੀਕਿਊਟਿਵ ਅਤੇ ਕੌਂਸਲਰ ਦੀਆਂ ਅਸਾਮੀਆਂ ਲਈ ਉਮੀਦਵਾਰ ਦੀ ਚੋਣ ਕੀਤੀ ਜਾਵੇਗੀ।ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਬਾਰ੍ਹਵੀਂ ਤੋਂ ਲੈ ਕੇ ਪੋਸਟ ਗਰੈਜੂਏਟ ਹੋਵੇਗੀ।ਚਾਹਵਾਨ ਪ੍ਰਾਰਥੀ ਸਵੇਰੇ 10.00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜਿਲ੍ਹਾ ਕਚਹਿਰੀਆਂ ਅੰਮਿ੍ਰਤਸਰ ਵਿਖੇ ਪਹੁੰਚ ਸਕਦੇ ਹਨ।ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਹੈਲਪਲਾਈਨ ਨੰ: 9915789068 ‘ਤੇ ਸੰਪਰਕ ਕਰ ਸਕਦੇ ਹਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …