ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਦੀ ਸੱਤ੍ਹਾ ਨੂੰ ਹੋਰ ਡਿੱਗਣ ਤੋਂ ਬਚਾਉਣ ਲਈ ਵਿਸ਼ੇਸ਼ ਉਪਰਾਲੇ ਆਰੰਭੇ ਗਏ ਹਨ।ਜਿਹਨਾਂ ਵਿੱਚ ਝੋਨੇ ਦੀ ਸਿੱਧੀ ਬਿਜ਼ਾਈ ਹੇਠ ਵੱਡੇ ਪੱਧਰ ‘ਤੇ ਰਕਬਾ ਵਧਾਇਆ ਜਾਣਾ ਸ਼ਾਮਲ ਹੈ।ਖੇਤੀਬਾੜੀ ਵਿਭਾਗ ਵਲੋਂ ਜਾਰੀ ਬਿਆਨ ਅਨੁਸਾਰ ਪਿਛਲੇ ਸਾਲ ਇਸ ਵਿਧੀ ਨਾਲ ਅੰਮ੍ਰਿਤਸਰ ਜਿਲੇ ਵਿੱਚ ਕਰੀਬ 5 ਹਜ਼ਾਰ ਹੈਕਟੇਅਰ ਰਕਬੇ ਵਿੱਚ ਬਿਜ਼ਾਈ ਕਰਵਾਈ ਗਈ ਸੀ, ਜੋ ਇਸ ਸਾਲ ਵਧਾ ਕੇ 67 ਹਜ਼ਾਰ ਹੈਕਟੇਅਰ ਰਕਬਾ ਕੀਤੀ ਜਾਣੀ ਹੈ।ਕਿਸਾਨਾਂ ਨੂੰ ਇਸ ਸਬੰਧੀ ਪ੍ਰੇਰਿਤ ਕਰਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਇਸ ਤੋਂ ਇਲਾਵਾ ਜਿਹੜੇ ਕਿਸਾਨਾਂ ਨੂੰ ਡੀ.ਐਸ.ਆਰ ਵਿਧੀ ਨਾਲ ਬਿਜ਼ਾਈ ਕਰਨੀ ਹੈ।ਉਨ੍ਹਾਂ ਦੀ ਵੈਰੀਫਿਕੇਸ਼ਨ ਕਰਨ ਲਈ ਮੰਡੀ ਬੋਰਡ ਤੇ ਸਾਇਲ ਕੰਜਰਵੇਸ਼ਨ ਵਿਭਾਗਾਂ ਦੇ ਅਧਿਕਾਰਿਆਂ/ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।ਇਸ ਵੈਰੀਫਿਕੇਸ਼ਨ ਉਪਰੰਤ ਪੰਜਾਬ ਸਰਕਾਰ ਵਲੋਂ ਸਬੰਧਤ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1500/- ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਹਾਇਤਾ ਰਾਸ਼ੀ ਪਾਈ ਜਾਵੇਗੀ।ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਵੱਧ ਤੋਂ ਵੱਧ ਰਕਬੇ ਝੋਨੇ ਦੀ ਸਿੱਧੀ ਬਿਜ਼ਾਈ ਕੀਤੀ ਜਾਵੇ।ਜੇਕਰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਸਬੰਧਤ ਬਲਾਕ ਖੇਤੀਬਾੜੀ ਅਫਸਰ ਨਾਲ ਰਾਬਤਾ ਕਾਇਮ ਕੀਤਾ ਜਾਵੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …