ਅੰਮ੍ਰਿਤਸਰ, 10 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰ-ਵਿਭਾਗੀ ਕ੍ਰਿਕਟ ਟੂਰਨਾਮੈਂਟ ਮੁਕਾਬਲੇ ਯੂਨੀਵਰਸਿਟੀ ਦੇ ਕ੍ਰਿਕਟ ਖੇਡ
ਮੈਦਾਨ ਵਿਖੇ ਸ਼ੁਰੂ ਹੋ ਗਏ ਜਿਨ੍ਹਾਂ ਵਿਚ ਵੱਖ ਵੱਖ ਵਿਭਾਗਾਂ ਦੀਆਂ 25 ਲੜਕਿਆਂ ਅਤੇ 15 ਲੜਕੀਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ।
ਡਾ. ਅਮਨਦੀਪ ਸਿੰਘ ਟੀਚਰ ਇੰਚਾਰਜ਼ ਜੀ.ਐਨ.ਡੀ.ਯੂ ਕੈਂਪਸ ਸਪੋਰਟਸ ਅਤੇ ਨੋਡਲ ਅਫਸਰ-ਜੀ.ਐਨ.ਡੀ.ਯੂ ਫਿਟ ਇੰਡੀਆ ਪ੍ਰੋਗਰਾਮ ਭਾਰਤ ਸਰਕਾਰ ਨੇ ਦੱਸਿਆ ਕਿ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੂਆ ਦੀ ਸੁਚੱਜੀ ਅਗਵਾਈ ਵਿਚ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਲਈ ਵਿਦਿਆਰਥੀਆਂ ਵਿਚ ਬਹੁਤ ਉਤਸ਼ਾਹ ਹੈ।
ਪ੍ਰੋ. ਅਨੀਸ਼ ਦੂਆ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦਾ ਉਦੇਸ਼ ਵਿਦਿਆਰਥੀਆਂ ਵਿੱਚ ਅਕਾਦਮਿਕਤਾ ਦੇ ਨਾਲ ਨਾਲ ਖੇਡਾਂ ਨੂੰ ਪ੍ਰਫੂਲਤ ਕਰਨਾ ਹੈ ਤਾਂ ਜੋ ਜੀਵਨ ਦੇ ਹਰ ਖੇਤਰ ਵਿਚ ਵਿਦਿਆਰਥੀ ਅੱਗੇ ਵਧ ਸਕਣ।ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਵਿਦਿਆਰਥੀਆਂ ਦੀ ਬਹੁਪੱਖੀ ਵਿਕਾਸ ਲਈ ਕੀਤੇ ਜਾਣ ਵਾਲੇ ਕਾਰਜ਼ਾਂ ਲਈ ਹਮੇਸ਼ਾਂ ਤਤਪਰ ਰਹਿੰਦੇ ਹਨ ਅਤੇ ਵੱਖ-ਵੱਖ ਖੇਡਾਂ ਵਿੱਚ ਕਰਵਾਏ ਗਏ ਇਨ੍ਹਾਂ ਅੰਤਰ-ਵਿਭਾਗੀ ਖੇਡ ਮੁਕਾਬਲਿਆਂ ਵਿੱਚ ਉਨ੍ਹਾਂ ਦੀ ਨਿੱਜੀ ਦਿਲਚਸਪੀ ਰਹੀ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media