Friday, June 13, 2025
Breaking News

ਨਸ਼ਿਆਂ ਦੇ ਸ਼ਿਕਾਰ ਲੋਕਾਂ ਦੇ ਇਲਾਜ ਮਗਰੋਂ ਪੁਨਰਵਾਸ ਲਈ ਕੰਮ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ

PPN2711201413

ਫਾਜਿਲਕਾ, 27 ਨਵੰਬਰ ( ਵਿਨੀਤ ਅਰੋੜਾ ) : ਜਿਲ੍ਹਾ ਨਸ਼ਾ ਛਡਾਉ ਅਤੇ ਪੁਨਰਵਾਸ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ ਦੀ ਅਗਵਾਈ ਹੇਠ ਹੋਈ ਜਿਸ ਵਿਚ ਫਾਜ਼ਿਲਕਾ ਅਤੇ ਅਬੋਹਰ ਵਿਚ ਸਥਾਪਿਤ ਕੀਤੇ ਗਏ ਨਵੇਂ ਨਸ਼ਾ ਛਡਾਉ ਕੇਂਦਰਾਂ ਲਈ ਸਟਾਫ, ਸੋਸਾਇਟੀ ਲਈ ਸਟਾਫ ਅਤੇ ਜਿਲ੍ਹੇ ਅੰਦਰ ਨਸ਼ਾ ਛਡਾਉ ਮੁਹਿੰਮ ਦੀ ਪ੍ਰਗਤੀ ਅਤੇ ਨਸ਼ਾ ਛੱਡ ਚੁੱਕੇ ਲੋਕਾਂ ਦੇ ਪੁਨਰਵਾਸ ਸਬੰਧੀ ਵਿਚਾਰ ਚਰਚਾ ਕੀਤੀ ਗਈ ।
ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵੱਲੋ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਸ਼ਿਕਾਰ ਹੋ ਚੁੱਕੇ ਨੋਜਵਾਨਾਂ ਜਾਂ ਆਮ ਲੋਕਾਂ ਦੇ ਨਸ਼ਾ ਛਡਾਉ ਕੇਦਰਾਂ ਵਿਚ ਇਲਾਜ ਮਗਰੋਂ ਉਨ੍ਹਾਂ ਦੇ ਪੁਨਰਵਾਸ ਲਈ ਕੰਮ ਕੀਤਾ ਜਾਵੇਗਾ ਤਾਂ ਜੋ ਉਹ ਮੁੜ ਨਸ਼ਿਆਂ ਦੀ ਦਲ-ਦਲ ਵਿਚ ਨਾ ਫਸਣ ਅਤੇ ਆਪਣੇ ਰੋਜਗਾਰ ਤੇ ਕਾਬਲ ਹੋ ਕੇ ਆਪਣਾ ਤੇ ਪਰਿਵਾਰ ਦਾ ਆਰਥਿਕ ਪੱਧਰ ਉੱਚਾ ਚੁੱਕ ਸਕਣ ਉਨ੍ਹਾਂ ਦੱਸਿਆ ਕਿ ਅਜਿਹੇ ਨੋਜਵਾਨਾਂ ਨੂੰ ਨਿਟਕੋਨ ਰਾਂਹੀ ਪਲੰਬਰ, ਮੋਬਾਇਲ ਰਿਪੇਅਰ, ਵੈਲਡਿੰਗ, ਮੋਟਰ ਮਕੈਨਿਕ, ਇਲੈਕਟ੍ਰੀਸ਼ਨ ਆਦਿ ਕਿੱਤਿਆਂ ਦੀ ਸਿਖਲਾਈ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਸਿਖਲਾਈ ਉਪਰੰਤ ਉਨ੍ਹਾਂ ਨੂੰ ਰੋਜਗਾਰ ਸ਼ੁਰੂ ਕਰਨ ਲਈ ਬੈਂਕਾ ਤੋਂ ਕਰਜੇ ਤੇ ਸਬਸਿਡੀ ਦਾ ਪ੍ਰਬੰਧ ਵੀ ਕਰਵਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਅਜਿਹੇ ਲੋਕਾਂ ਨੂੰ ਸਵੈ ਰੋਜਗਾਰ ਸ਼ੁਰੂ ਕਰਨ ਲਈ ਡੇਅਰੀ, ਮਧੂ ਮੱਖੀ ਪਾਲਣ, ਮੱਛੀ ਪਾਲਣ, ਸੂਰ ਪਾਲਣ, ਬਕਰੀ ਪਾਲਣ ਆਦਿ ਵੀ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ ਹੈ।ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਫਾਜ਼ਿਲਕਾ ਅਤੇ ਅਬੋਹਰ ਦੇ ਨਸ਼ਾ ਛਡਾਉ ਕੇਂਦਰਾਂ ਦੀਆਂ ਨਵੀਆਂ ਬਣੀਆਂ ਬਿਲਡਿੰਗਾਂ ਵਿਚ ਤੁਰੰਤ ਕੰਮ ਸ਼ੁਰੂ ਕਰਨ।
ਜਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਮੋਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ 2014 ਨੂੰ ਫਾਜਿਲਕਾ ਜਿਲ੍ਹੇ ਨੂੰ ਤੰਬਾਕੂ ਮੁਕਤ ਜਿਲ੍ਹਾ ਐਲਾਨਿਆ ਗਿਆ ਸੀ।ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀਆਂ, ਸਵੈ ਸੇਵੀ ਅਤੇ ਧਾਰਮਿਕ ਸੰਸਥਾਵਾਂ, ਸਿੱਖਿਆ ਸੰਸਥਾਂਵਾ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਜਿਲ੍ਹੇ ਨੂੰ ਤੰਬਾਕੂ ਮੁਕਤ ਰੱਖਣ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਬ ਡਵੀਜ਼ਨ ਪੱਧਰ ਤੇ ਇਸ ਸਬੰਧੀ ਐਸ.ਡੀ.ਐਮਜ. ਦੀ ਅਗਵਾਈ ਹੇਠ ਕਮੇਟੀਆਂ ਦਾ ਗਠਨ ਕੀਤਾ ਜਾਵੇ ਅਤੇ ਇਸ ਸਬੰਧੀ ਇਕ ਰਿਪੋਰਟ ਜਿਲ੍ਹਾ ਕਮੇਟੀ ਨੂੰ ਸੋਂਪੀ ਜਾਵੇ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ॥ੲਸ ਮੀਟਿੰਗ ਵਿਚ ਸੀ.ਜੇ.ਐਮ ਸ਼੍ਰੀ ਵਿਕਰਾਂਤ ਗਰਗ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ. ਗੁਰਜੀਤ ਸਿੰਘ ਐਸ.ਡੀ.ਐਮ. ਜਲਾਲਾਬਾਦ, ਸ਼੍ਰੀ ਸੁਭਾਸ਼ ਖਟਕ ਐਸ.ਡੀ.ਐਮ. ਫਾਜਿਲਕਾ, ਸ.ਰਾਜਪਾਲ ਸਿੰਘ ਐਸ.ਡੀ.ਐਮ. ਅਬੋਹਰ, ਸ. ਕੁਲਪ੍ਰੀਤ ਸਿੰਘ ਸਹਾਇਕ ਕਮਿਸ਼ਨਰ, ਸ. ਮੁਕੰਦ ਸਿੰਘ ਮੱਲੀ ਐਸ.ਪੀ. ਹੈਡ ਕੁਆਟਰ, ਸ. ਬਲਜੀਤ ਸਿੰਘ ਸਿਵਲ ਸਰਜਨ, ਸ. ਜਤਿੰਦਰ ਪਾਲ ਸਿੰਘ ਬਰਾੜ ਡੀ.ਡੀ.ਪੀ.ਓ., ਸ. ਜਸਵੰਤ ਸਿੰਘ ਢਿੱਲੋ ਡੀ.ਟੀ.ਓ. ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ ।

Check Also

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ …

Leave a Reply