ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਹਲਕਾ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਵਲੋਂ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਸੇਵਾ ਕੇਂਦਰ
ਵਲੋਂ ਨਿਰੰਤਰ ਚਲਦੇ ਆ ਰਹੇ ਲੋਕ ਸੁਵਿਧਾ ਕੈਂਪਾਂ ਸਬੰਧੀ ਅੱਜ ਕਸਬੇ ਦੇ ਨਜ਼ਦੀਕੀ ਪਿੰਡ ਸ਼ਾਹਪੁਰ ਕਲਾਂ ਵਿਖੇ ਉਦਮੀ ਨੌਜਵਾਨ ਸਰਕਲ ਪ੍ਰਧਾਨ ਮਲਕੀਤ ਸਿੰਘ ਦੀ ਅਗਵਾਈ ਹੇਠ ਸਥਾਨਕ ਸ਼ਮੀਰ ਪੱਤੀ ਦੀ ਧਰਮਸ਼ਾਲਾ ਵਿੱਚ ਕੈਂਪ ਲਗਾਇਆ ਗਿਆ।
ਮਲਕੀਤ ਸਿੰਘ ਸ਼ਾਹਪੁਰ ਕਲਾਂ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਬੁੱਢਾਪਾ, ਅੰਗਹੀਣ, ਵਿਧਵਾ ਪੈਨਸ਼ਨ ਤੋਂ ਇਲਾਵਾ ਲਾਲ ਕਾਪੀ, ਸਿਹਤ ਬੀਮਾ ਕਾਰਡ, ਈ ਸ਼੍ਰਮ ਕਾਰਡ ਬਣਾਉਣ ਲਈ ਫਾਰਮ ਭਰੇ ਗਏ ਹਨ।ਇਸ ਸਮੇਂ ਜੱਗਾ ਸਿੰਘ ਝਾੜੋਂ,ਅੰਮ੍ਰਿਤ ਸਿੰਘ, ਸੁਖਵੀਰ ਸਿੰਘ, ਗੁਰਸੇਵਕ ਸਿੰਘ, ਸੁਖਜਿੰਦਰ ਸਿੰਘ ਨੇ ਯੋਗ ਲਾਭਪਾਤਰੀਆਂ ਦੇ ਫਾਰਮ ਭਰਦਿਆਂ ਕਿਹਾ ਕਿ ਅੱਜ ਇਸ ਕੈਂਪ ਦੌਰਾਨ ਪਿੰਡ ਦੇ ਬਜ਼ੁਰਗ ਤੇ ਮਹਿਲਾਵਾਂ ਦੇ ਸੈਂਕੜੇ ਫਾਰਮ ਭਰੇ ਗਏ ਹਨ।ਜਿਨ੍ਹਾਂ ਨੂੰ ਜਲਦੀ ਹੀ ਸੰਬੰਧਤ ਅਧਿਕਾਰੀਆਂ ਤੋਂ ਮਨਜ਼ੂਰ ਕਰਵਾ ਕੇ ਫਾਰਮ ਭਰਨ ਵਾਲੇ ਪਰਿਵਾਰਾਂ ਨੂੰ ਯਕੀਨੀ ਲਾਭ ਦਿਵਾਇਆ ਜਾਵੇਗਾ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media