ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਪੁੰਗਰਦੇ ਹਰਫ਼ ਵਿਸ਼ਵ ਕਾਵਿ ਮਹਿਫਲ ਤੇ ਪੰਜਾਬੀ ਲਿਖਾਰੀ ਸਭਾ ਸਿਆਟਲ ਦੇ ਸਹਿਯੋਗ ਨਾਲ ਵਿਸ਼ਵ ਪੱਧਰ ‘ਤੇ ਵਿਸ਼ਾਲ ਕਵੀ ਦਰਬਾਰ ਕਰਵਾਇਆ ਗਿਆ।ਜਿਸ ਵਿੱਚ ਮੰਚ ਦੇ ਚੇਅਰਮੈਨ ਬਲਿਹਾਰ ਸਿੰਘ ਲੇਹਲ, ਪ੍ਰਧਾਨ ਰਮਨਦੀਪ ਕੌਰ ਰੰਮੀ ਤੇ ਦਲਜਿੰਦਰ ਸਿੰਘ ਰੇਹਲ ਨੇ ਸਵਾਗਤੀ ਸ਼ਬਦਾਂ ਨਾਲ ਸਾਰੇ ਹੀ ਅਦਬ ਅਦੀਬ ਸਾਹਿਤਕਾਰਾਂ ਨੂੰ ‘ਜੀ ਆਇਆ’ ਆਖਦਿਆਂ ਕਵੀ ਦਰਬਾਰ ਸ਼ੁਰੂ ਕਰਨ ਦੀ ਆਗਿਆ ਦਿੱਤੀ।ਮੰਚ ਸੰਚਾਲਨ ਅਮਨਬੀਰ ਸਿੰਘ ਧਾਮੀ ਤੇ ਸਿਮਰਨਜੀਤ ਕੌਰ ਸਿਮਰ ਨੇ ਕੀਤਾ।ਮਹਿਫਲ ਵਿੱਚ ਹਾਜਰ ਕਵੀ ਸਾਹਿਬਾਨ ਨੀਲੂ ਜਰਮਨੀ, ਪ੍ਰੇਮਪਾਲ ਸਿੰਘ ਇਟਲੀ, ਗੁਰਪ੍ਰੀਤ ਕੌਰ ਗਾਇਦੂ ਗਰੀਸ, ਜੀਤ ਸੁਰਜੀਤ ਬੈਲਜ਼ੀਅਮ, ਜਾਵੇਦ ਸਾਹਿਰ, ਸਿੱਕੀ ਝੱਜੀ ਪਿੰਡ ਵਾਲਾ, ਨਰਗਿਸ ਨੂਰ, ਨਜ਼ਮਾ ਮਹਿਬੂਬ ਨਜ਼ਮਾਂ ਤੇ ਸੁਦੇਸ਼ ਕੁਮਾਰੀ ਨੇ ਵੱਖ-ਵੱਖ ਦੇਸ਼ਾਂ ਵਿਚੋਂ ਇਸ ਮਹਿਫਲ ਵਿੱਚ ਸ਼ਮੂਲੀਅਤ ਕੀਤੀ ਤੇ ਆਪਣੀ ਕਲਮ ਦੇ ਰੰਗ ਨਾਲ ਸਰੋਤਿਆਂ ਨੂੰ ਮੰਤਰਮੁਗਧ ਕੀਤਾ।
ਅਖੀਰ ‘ਚ ਮੰਚ ਦੇ ਚੇਅਰਮੈਨ ਅਤੇ ਪ੍ਰਧਾਨ ਨੇ ਸਾਰੇ ਕਵੀ ਸਹਿਬਾਨ ਅਤੇ ਸੋਸ਼ਲ ਮੀਡੀਆ ਰਾਹੀਂ ਜੁੜੇ ਦਰਸ਼ਕਾਂ ਦਾ ਧੰਨਵਾਦ ਕੀਤਾ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …