ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਆਜ਼ਾਦ ਪ੍ਰੈਸ ਕਲੱਬ (ਰਜਿ.) ਵਲੋਂ ਅੱਜ ਉਤਮ ਐਵਨਿਊ ਸੁਲਤਾਨਵਿੰਡ ਰੋਡ ਸਥਿਤ ਆਂਗਣਵਾੜੀ ਸੈਂਟਰਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਕਾਪੀਆਂ ਤੇ ਪੈਨਸਿਲਾਂ ਵੰਡੀਆਂ ਗਈਆਂ।ਕਲੱਬ ਦੇ ਪੰਜਾਬ ਪ੍ਰਧਾਨ ਕੰਵਲਜੀਤ ਸਿੰਘ, ਜਿਲ੍ਹਾ ਵਾਈਸ ਪ੍ਰਧਾਨ ਸੁਖਬੀਰ ਸਿੰਘ, ਮੀਡੀਆ ਇੰਚਾਰਜ਼ ਵਰਿੰਦਰ ਸਿੰਘ ਧੁੰਨਾ, ਜਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਤੇ ਮੈਂਬਰ ਗਗਨਦੀਪ ਤੇ ਆਂਗਣਵਾੜੀ ਵਰਕਰ ਮੈਡਮ ਕੁਲਵਿੰਦਰ ਕੌਰ, ਤੇਜਿੰਦਰ ਸ਼ਕਤੀ, ਹਰਪ੍ਰੀਤ ਕੌਰ, ਹੈਲਪਰ ਗੁਰਜੀਤ ਕੌਰ ਅਤੇ ਬਲਜੀਤ ਕੌਰ ਦੀ ਹਾਜ਼ਰੀ ਵਿੱਚ ਬੱਚਿਆਂ ਨੂੰ ਸਟੇਸ਼ਨਰੀ ਦਾ ਸਾਮਾਨ ਵੰਡਿਆ ਗਿਆ।ਆਂਗਨਵਾੜੀ ਸਟਾਫ਼ ਨੇ ਆਜ਼ਾਦ ਪ੍ਰੈਸ ਕਲੱਬ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ।ਇਸ ਮੌਕੇ ਕਲੱਬ ਦੇ ਪੰਜਾਬ ਪ੍ਰਧਾਨ ਕੰਵਲਜੀਤ ਸਿੰਘ ਨੇ ਕਿਹਾ ਕਿ ਉਨਾਂ ਦੀ ਸੰਸਥਾ ਲੋੜਵੰਦਾਂ ਲਈ ਭਲਾਈ ਦੇ ਕੰਮ ਕਰ ਰਹੀ ਹੈ।
Check Also
ਵਿਧਾਇਕ ਨਿੱਜ਼ਰ ਨੇ ਅਸਿਸਟੈਂਟ ਫੂਡ ਕਮਿਸ਼ਨਰ ਨੂੰ ਕੀਤੀ ਤਾੜਨਾ
ਮੇਰੇ ਹਲਕੇ ‘ਚ ਮਿਲਾਵਟੀ ਸਮਾਨ ਵੇਚਣ ਵਾਲਿਆਂ ਵਿਰੁੱਧ ਕਰੋ ਸਖਤ ਕਾਰਵਾਈ ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ …