ਜੌੜੇਪੁਲ ਜਰਗ, 11 ਮਈ (ਨਰਪਿੰਦਰ ਸਿੰਘ ਬੈਨੀਪਾਲ) – ਨਾਮਵਰ ਵਿਦਿਅਕ ਸੰਸਥਾ ਪਾਇਨੀਅਰ ਸਕੂਲ ਗੱਜਣਮਾਜਰਾ ਵਿਖੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ
ਮੰਡੇਰ ਦੀ ਅਗਵਾਈ ਹੇਠ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਅਤੇ ਸਮਾਜਿਕ ਕੁਰੀਤੀਆਂ ਤੋਂ ਦੂਰ ਰੱਖਣ ਲਈ ਹਰ ਸਾਲ ਦੀ ਤਰ੍ਹਾਂ ਦਸਤਾਰ ਮੁਕਾਬਲਾ ਕਰਵਾਇਆ ਗਿਆ।ਮੁਕਾਬਲੇ ਵਿੱਚ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਹਾਸਿਲ ਕਰਨ ਵਾਲੇ ਅਤੇ ਬਾਕੀ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਵਲੋਂ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਨੇ ਬੱਚਿਆਂ ਨੂੰ ਦਸਤਾਰ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੰਦਿਆਂ ਆਖਿਆ ਕਿ ਦਸਤਾਰ ਸਾਡੀ ਆਨ, ਸ਼ਾਨ ਤੇ ਮਾਣ ਹੈ ਅਤੇ ਸਰਦਾਰੀ ਦੀ ਪ੍ਰਤੀਕ ਹੈ ਅਤੇ ਹਰੇਕ ਸਿੱਖ ਬੱਚੇ ਨੂੰ ਦਸਤਾਰਬੰਦੀ ਜਰੂਰ ਕਰਨੀ ਚਾਹੀਦੀ ਹੈ ਅਤੇ ਉਹਨਾਂ ਬੱਚਿਆਂ ਨੂੰ ਧਾਰਮਿਕ ਪੁਸਤਕਾਂ ਪੜ੍ਹਨ ਲਈ ਵੀ ਪ੍ਰੇਰਿਤ ਕੀਤਾ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media