Thursday, September 17, 2026

ਆਈ.ਟੀ.ਆਈ (ਲੜਕੀਆਂ) ਵਿਖੇ ਲਗਾਇਆ ਗਿਆ ਰੋਜ਼ਗਾਰ ਮੇਲਾ – ਪਲੇਸਮੈਂਟ ਅਫਸਰ

ਰੋਜ਼ਗਾਰ ਮੇਲੇ ਦੋਰਾਨ 71 ਪ੍ਰਾਰਥਣਾਂ ਦੀ ਹੋਈ ਚੋਣ

ਪਠਾਨਕੋਟ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਵਲੋਂ ਆਈ.ਟੀ.ਆਈ (ਲੜਕੀਆਂ) ਵਿਖੇ ਇੱਕ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਗਿਆ।ਜਿਸ ਵਿੱਚ ਮਹਾਂਵੀਰ ਸਪਿਨਿੰਗ ਮਿਲ ਹੁਸ਼ਿਆਰਪੁਰ ਵਲੋਂ ਕੇਵਲ ਲੜਕੀਆਂ ਦੀ ਇੰਟਰਵਿਊ ਹੀ ਲਈ ਗਈ।
                   ਪ੍ਰਿਸੀਪਲ ਸੁਭਾਸ਼ ਚੰਦਰ ਨੇ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ ਕੁੱਲ 82 ਪ੍ਰਾਰਥਣਾਂ ਨੇ ਭਾਗ ਲਿਆ ਗਿਆ।ਜਿਸ ਵਿਚੋਂ 71 ਦੀ ਚੋਣ ਕੀਤੀ ਗਈ।ਰੋਜਗਾਰ ਮੇਲੇ ਲਈ ਪ੍ਰਾਰਥਣਾਂ ਦੀ ਘਰ-ਘਰ ਰੋਜ਼ਾਗਰ ਪੋਰਟਲ www.pgrkam.com ‘ਤੇ ਰਜਿਸਟ੍ਰੇਸ਼ਨ ਕਰਵਾਈ ਗਈ ਸੀ।ਕੰਪਨੀ ਦੇ ਨੁਮਾਇੰਦਿਆਂ ਵਲੋਂ ਚੁਣੀਆਂ ਗਈਆਂ ਪ੍ਰਾਥਣਾ ਨੂੰ ਮੋਕੇ ਤੇ ਆਫਰ ਲੈਟਰ ਦਿੱਤੇ ਗਏ।
               ਪਲੇਸਮੈਂਟ ਅਫਸਰ ਰਕੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਵਿੱਖ ਵਿੱਚ ਵੀ ਅਜਿਹੇ ਰੋਜ਼ਗਾਰ ਮੇਲੇ ਆਯੋਜਿਤ ਕਰ ਕੇ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੇਈਆ ਕਰਵਾਉਣ ਦੇ ਵੱਧ ਤੋਂ ਵੱਧ ਮੋਕੇ ਪ੍ਰਦਾਨ ਕੀਤੇ ਜਾਣਗੇ। ਉਹਨਾਂ ਕਿਹਾ ਕਿ ਸਰਕਾਰੀ ਅਤੇ ਗੈਰੀ ਸਰਕਾਰੀ ਨੋਕਰੀਆਂ ਦੀ ਜਾਣਕਾਰੀ ਲੈਣ ਲਈ www.pgrkam.com ‘ਤੇ ਰਜਿਸਟਰ ਹੋਣਾ ਜਰੂਰੀ ਹੈ।ਇਸ ਲਈ ਪ੍ਰਾਰਥੀ ਆਪਣੇ ਭੈਣ ਭਰਾ ਤੇ ਰਿਸ਼ਤੇਦਾਰਾਂ ‘ਚੋਂ ਜੋ ਵੀ ਪੜ੍ਹੇ ਲਿਖੇ ਬੇਰੋਜਗਾਰ ਹਨ, ਉਹਨਾਂ ਨੂੰ ਵੀ ਇਸ ਘਰ-ਘਰ ਰੋਜ਼ਾਗਰ ਪੋਰਟਲ ‘ਤੇ ਰਜਿਸਟਰ ਹੋਣ ਲਈ ਪ੍ਰੇਰਿਤ ਕਰਨ।ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਮੋਬਾਇਲ ਨੰਬਰ 7657825214 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …