Thursday, July 31, 2025
Breaking News

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਲੋੜਵੰਦ ਵਿਦਿਆਰਥਣਾਂ ਦੀ ਸਹਾਇਤਾ ਲਈ ਚੈਕ ਭੇਟ

ਫ਼ਾਊਂਡੇਸ਼ਨ ਦਾ ਲੋੜਵੰਦ ਬੱਚਿਆਂ ਦੀ ਭਲਾਈ ਲਈ ਕਾਰਜ਼ ਸ਼ਲਾਘਾਯੋਗ – ਛੀਨਾ

ਅੰਮ੍ਰਿਤਸਰ, 12 ਮਈ (ਖੁਰਮਣੀਆਂ) – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵਲੋਂ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਲੋੜਵੰਦ ਵਿਦਿਆਰਥਣਾਂ ਦੀ ਸਹਾਇਤਾ ਵਜੋਂ 1 ਲੱਖ 25 ਹਜ਼ਾਰ ਰੁਪਏ ਦਾ ਚੈਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਭੇਂਟ ਕੀਤਾ ਗਿਆ।ਸਕੂਲ ਪਿ੍ਰੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਮੌਜ਼ੂਦਗੀ ’ਚ ਲੰਗਰੁ ਚਲੈ ਗੁਰ ਸ਼ਬਦਿ ਸੰਸਥਾ (ਰਜ਼ਿ.) ਚੀਚਾ ਅੰਮ੍ਰਿਤਸਰ ਦੇ ਪ੍ਰਧਾਨ ਕਮ ਚੇਅਰਮੈਨ ਡਾ. ਸਰਬਜੀਤ ਸਿੰਘ ਹੁਸ਼ਿਆਰ ਨਗਰ ਵਲੋਂ ਛੀਨਾ ਨੂੰ ਸੌਂਪਿਆ ਗਿਆ।
                    ਛੀਨਾ ਨੇ ਯੋਗ ਵਿਦਿਆਰਥਣਾਂ ਲਈ ਰਾਹਤ ਵਜੋਂ ਦਿੱਤੇ ਗਏ ਉਕਤ ਚੈਕ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਪਹਿਲਾਂ ਵੀ ਵਿਸ਼ੇਸ਼ ਮਾਲੀ ਸਹਾਇਤਾ ਖ਼ਾਲਸਾ ਕਾਲਜ ਅੰਮ੍ਰਿਤਸਰ, ਖ਼ਾਲਸਾ ਕਾਲਜ ਵੂਮੈਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ.ਟੀ ਰੋਡ ਨੂੰ ਵੱਡੇ ਪੱਧਰ ’ਤੇ ਪ੍ਰਦਾਨ ਕੀਤੀ ਗਈ ਹੈ।ਉਨ੍ਹਾਂ ਗਲੋਬਲ ਰੀਚ ਫ਼ਾਊਂਡੇਸ਼ਨ ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਹਾਇਤਾ ਨਾਲ ਗਰੀਬ ਪਰਿਵਾਰ ਤੋਂ ਮੈਰੀਟੋਰੀਅਸ ਬੱਚੀਆਂ ਆਪਣੀ ਪੜ੍ਹਾਈ ਜਾਰੀ ਰੱਖ ਸਕਣਗੀਆਂ।ਉਨ੍ਹਾਂ ਕਿਹਾ ਕਿ ਫ਼ਾਊਂਡੇਸ਼ਨ ਦਾ ਲੋੜਵੰਦ ਬੱਚਿਆਂ ਦੀ ਭਲਾਈ ਲਈ ਕੀਤਾ ਜਾ ਰਿਹਾ ਕਾਰਜ਼ ਸ਼ਲਾਘਾਯੋਗ ਹੈ।
ਪ੍ਰਿੰ: ਨਾਗਪਾਲ ਨੇ ਕਿਹਾ ਕਿ ਇਹ ਸਹਾਇਤਾ ਸਕੂਲ ਦੀ ਜਰੂਰਤਮੰਦ ਪਰ ਹੋਣਹਾਰ ਬੱਚੀ ਤੱਕ ਪਹੁੰਚੇਗੀ ਤੇ ਉਹ ਇਸ ਲਈ ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸ਼ੁਕਰਗੁਜ਼ਾਰ ਹਨ।ਉਨ੍ਹਾਂ ਦੱਸਿਆ ਕਿ ਫ਼ਾਊਂਡੇਸ਼ਨ ਵਲੋਂ ਉਕਤ ਰਾਸ਼ੀ ਚੈਕ ਲੰਗਰੁ ਚਲੈ ਗੁਰ ਸ਼ਬਦਿ ਸੰਸਥਾ ਦੇ ਸਰਬਜੀਤ ਸਿੰਘ ਹੁਸ਼ਿਆਰ ਨਗਰ ਰਾਹੀਂ ਭੇਜਿਆ ਗਿਆ ਹੈ, ਜੋ ਕਿ ਛੀਨਾ ਦੀ ਮੌਜ਼ੂਦਗੀ ’ਚ ਹਾਸਲ ਕੀਤਾ ਗਿਆ।
                          ਇਸ ਮੌਕੇ ਹੁਸ਼ਿਆਰ ਨਗਰ ਨੇ ਖਾਲਸਾ ਕਾਲਜ ਮੈਨੇਜ਼ਮੈਂਟ ਦੇ ਵਿੱਦਿਆ ਪ੍ਰਸਾਰ ਪ੍ਰਤੀ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਹਮੇਸ਼ਾਂ ਹੀ ਖ਼ਾਲਸਾ ਕਾਲਜ ਸੰਸਥਾਵਾਂ ਦੀ ਮਦਦ ਲਈ ਤਿਆਰ ਹਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …