ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਜਿਲ੍ਹਾ ਪਟਿਆਲਾ ਦੇ ਭੂਤਗੜ੍ਹ ਵਿਖੇ ਅੰਡਰ 14 ਖੋ-ਖੋ ਟੂਰਨਾਮੈਂਟ ਹੋਏ।ਜਿਸ ਵਿੱਚ ਜਿਲ੍ਹਾ ਸੰਗਰੂਰ ਅਤੇ ਪਟਿਆਲਾ ਦੀਆਂ ਚੋਟੀ ਦੀਆਂ ਟੀਮਾਂ ਨੇ ਭਾਗ ਲਿਆ।ਇਸ ਟੂਰਨਾਮੈਂਟ ਵਿੱਚ ਰੱਤੋਕੇ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤੀਸਰਾ ਸਥਾਨ ਹਾਸਿਲ ਕੀਤਾ।ਕਰੋਨਾ ਕਾਲ ਤੋਂ ਬਾਅਦ ਖਿਡਾਰੀਆਂ ਲਈ ਇਹ ਇੱਕ ਬਹੁਤ ਵਧੀਆ ਮੌਕਾ ਸੀ।ਸੁਖਪਾਲ ਸਿੰਘ ਹੋਰਾਂ ਦੱਸਿਆ ਕਿ ਇਸ ਟੂਰਨਾਮੈਂਟ ਅਤੇ ਜਿੱਤ ਨਾਲ਼ ਸਾਡੇ ਖਿਡਾਰੀਆਂ ਦਾ ਮਨੋਬਲ ਬਹੁਤ ਉੱਚਾ ਹੋਇਆ ਹੈ।ਇਸ ਸਾਲ ਹੋਣ ਵਾਲੀਆਂ ਸਕੂਲ ਖੇਡਾਂ ਵਿੱਚ ਸਾਡੇ ਖਿਡਾਰੀਆਂ ਦਾ ਪ੍ਰਦਰਸ਼ਨ ਹੋਰ ਵੀ ਵਧੀਆ ਹੋਵੇਗਾ।
ਸਕੂਲ ਪਹੁੰਚਣ ‘ਤੇ ਸਰਪੰਚ ਕੁਲਦੀਪ ਕੌਰ, ਸਕੂਲ ਕਮੇਟੀ ਪ੍ਰਧਾਨ ਬਲਜੀਤ ਬੱਲੀ, ਗੁਰਮੀਤ ਸਿੰਘ ਕੁੱਬੇ, ਗਿਆਨ ਸਿੰਘ ਭੁੱਲਰ, ਸਾਹਿਬ ਸਿੰਘ, ਮੱਖਣ ਲਾਲ਼, ਵਿਜੇ ਕੁਮਾਰ, ਸਲਵਿੰਦਰ ਸਿੰਘ, ਪਰਦੀਪ ਸਿੰਘ, ਕਰਮਜੀਤ ਕੌਰ, ਪਰਵੀਨ ਕੌਰ ਅਤੇ ਰੇਨੂੰ ਸਿੰਗਲਾ ਨੇ ਟੀਮ ਦਾ ਸਵਾਗਤ ਕੀਤਾ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …