Friday, April 24, 2026

ਮੰਡੇਰ ਜਰਗ ਵਲੋਂ ਲੋਕ ਸਭਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਸਮੂਹ ਜਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ

ਜਲਦੀ ਹੀ ਸਮੂਹ ਜਿਲ੍ਹਾ ਪ੍ਰਧਾਨਾਂ ਸਮੇਤ ਮੁੱਖ ਮੰਤਰੀ ਨੂੰ ਮਿਲਾਂਗੇ – ਮੰਡੇਰ ਜਰਗ

ਜੌੜੇਪੁਲ਼ ਜਰਗ, 13 ਮਈ (ਨਰਪਿੰਦਰ ਬੈਨੀਪਾਲ) – ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਇੰਚਾਰਜ਼਼ ਨਵਜੋਤ ਸਿੰਘ ਮੰਡੇਰ ਜਰਗ ਨੇ ਲੋਕ ਸਭਾ ਸ਼੍ਰੀ ਫਤਿਹਗੜ੍ਹ ਸਾਹਿਬ ਅਧੀਨ ਆਉਂਦੇ ਸਾਰੇ ਜਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਹੋਈ।ਜਿਸ ਦੌਰਾਨ ਉਨਾਂ ਕਿਹਾ ਕਿ ਜਲਦੀ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਮੀਟਿੰਗ ਕਰਕੇ ਲੋਕ ਸਭਾ ਦੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ ਜਾਵੇਗੀ।ਮੰਡੇਰ ਜਰਗ ਨੇ ਪੰਜਾਬ ਸਰਕਾਰ ਦੇ ਕੰਮਾਂ ਦੀ ਸਰਾਹਨਾ ਕਰਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਆਪ ਸਰਕਾਰ ਦੇ ਰਾਜ ‘ਚ ਸੂਬੇ ਦਾ ਹਰ ਵਰਗ ਖੁਸ਼ ਅਤੇ ਉਤਸਾਹਿਤ ਨਜ਼ਰ ਆ ਰਿਹਾ ਹੈ।ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਰੋਜ਼ਾਨਾ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਲਈ ਸ਼ਲਾਘਾਯੋਗ ਫ਼ੈਸਲੇ ਲਏ ਜਾ ਰਹੇ ਹਨ।ਉਹਨਾਂ ਕਿਹਾ ਕਿ ਆਪ ਸਰਕਾਰ ਨੇ ਜਿੰਨੇ ਫ਼ੈਸਲੇ ਦੋ ਮਹੀਨੇ ਤੋਂ ਵੀ ਘੱਟ ਸਮੇ ‘ਚ ਲਏ ਹਨ, ਏਨੇ ਫ਼ੈਸਲੇ ਕਿਸੇ ਸਰਕਾਰ ਨੇ ਪੰਜ ਸਾਲਾਂ ਚ ਨਹੀ ਲਏ।ਇਸੇ ਲਈ ਅਤੇ ਅੱਜ ਵਿਰੋਧੀ ਪਾਰਟੀਆਂ ਦੇ ਆਗੂ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕਰ ਰਹੇ ਹਨ।
                   ਇਸ ਮੌਕੇ ਹਰਭੁਪਿੰਦਰ ਸਿੰਘ ਧਰੌੜ ਜਿਲ੍ਹਾ ਪ੍ਰਧਾਨ ਲੁਧਿਆਣਾ, ਅਜੇ ਸਿੰਘ ਲਿਬੜਾ ਜਿਲ੍ਹਾ ਪ੍ਰਧਾਨ ਫਤਿਹਗੜ੍ਹ ਸਾਹਿਬ, ਜਾਫ਼ਰ ਅਲੀ ਜਿਲ੍ਹਾ ਪ੍ਰਧਾਨ ਮਾਲੇਰਕੋਟਲਾ, ਗੁਰਦਰਸ਼ਨ ਸਿੰਘ ਕੂਹਲੀ ਉਪ ਜਿਲ੍ਹਾ ਪ੍ਰਧਾਨ ਲੁਧਿਆਣਾ ਸਮੇਤ ਹੋਰ ਹਾਜ਼ਰ ਸਨ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …