ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ ) – ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਬਲਾਕ ਕੌਹਰੀਆਂ ਅਧੀਨ 12 ਤੋਂ 14
ਸਾਲ ਤਕ ਦੇ ਬੱਚਿਆਂ ਲਈ ਵੀ ਕੋਵਿਡ 19 ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਟੀਕਾਕਰਨ ਤੋਂ ਵਾਂਝੇ ਬੱਚਿਆਂ ਅਤੇ ਮਾਪਿਆਂ ਨੂੰ ਵੈਕਸੀਨ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਸੀਨੀਅਰ ਮੈਡੀਕਲ ਅਫਸਰ ਕੌਹਰੀਆਂ ਡਾ. ਸਤਿੰਦਰ ਕੌਰ ਨੇ ਅਕਾਲ ਅਕੈਡਮੀ ਰਟੋਲਾਂ ਵਿਖੇ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਦਿੱਤੀ।
ਉਨ੍ਹਾਂ ਦੱਸਿਆ ਕਿ ਪੂਰੇ ਭਾਰਤ `ਚ ਕੋਰੋਨਾ ਰੋਕੂ ਟੀਕਾਕਰਨ ਮੁਹਿੰਮ ਤਹਿਤ 12 ਤੋਂ 14 ਸਾਲ ਤੱਕ ਦੇ ਬੱਚਿਆਂ ਨੂੰ ਵੀ ਕੋਰੋਨਾ ਟੀਕਾਕਰਨ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਪ੍ਰੀਖਣਾਂ ਅਤੇ ਮਾਹਿਰਾਂ ਦੀ ਰਾਇ ਤੋਂ ਬਾਅਦ ਇਹ ਟੀਕਾਕਰਨ ਸ਼ੁਰੂ ਕੀਤਾ ਗਿਆ ਹੈ, ਜੋ ਪੂਰਨ ਤੌਰ `ਤੇ ਸੁਰੱਖਿਅਤ ਹੈ।ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਸਾਲ 2008, 2009 ਅਤੇ ਸਾਲ 2010 ਵਿਚ ਪੈਦਾ ਹੋਏ ਹਨ ਅਰਥਾਤ ਆਪਣੀ 12 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ, ਉਨ੍ਹਾਂ ਨੂੰ ਇਹ ਕੋਰੋਨਾ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਦੂਸਰੀ ਖੁਰਾਕ 28 ਦਿਨਾਂ ਬਾਅਦ ਦਿੱਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਸ ਉਮਰ ਵਰਗ ਦੇ ਬੱਚਿਆਂ ਲਈ ਵੈਕਸੀਨ ਕਾਰਬੀਵੈਕਸ ਹੈ, ਜਿਸ ਨੂੰ ਬਾਇਓਲਾਜ਼ੀਕਲ ਈ. ਲਿਮਟਿਡ ਹੈਦਰਾਬਾਦ ਵੱਲੋਂ ਤਿਆਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਕੋਵਿਡ ਤੋਂ ਪੂਰਨ ਰੂਪ ‘ਚ ਬਚਾਅ ਲਈ ਟੀਕਾਕਰਨ ਬਹੁਤ ਜਰੂਰੀ ਹੈ ਅਤੇ ਹਰ ਯੋਗ ਵਿਅਕਤੀ ਨੂੰ ਇਹ ਟੀਕਾਕਰਨ ਲਾਜ਼ਮੀ ਕਰਵਾਉਣਾ ਚਾਹੀਦਾ ਹੈ।ਇਸ ਮੌਕੇ ਅਕਾਲ ਅਕੈਡਮੀ ਰਟੋਲਾਂ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media