ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਰੀਆ, ਜਿਲ੍ਹਾ
ਹਨੂੰਮਾਨਗੜ੍ਹ (ਰਾਜਿਸਥਾਨ) ਨੂੰ ਦੋ ਲੱਖ ਰੁਪਏ ਦੀ ਸਹਾਇਤਾ ਦਾ ਚੈਕ ਭੇਟ ਕੀਤਾ ਗਿਆ। ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਇਹ ਸਹਾਇਤਾ ਰਾਸ਼ੀ ਦਾ ਚੈਕ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸੌਂਪਿਆ।ਪ੍ਰਤਾਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਰੀਆ ਜਿਲ੍ਹਾ ਹਨੂੰਮਾਨਗੜ੍ਹ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਕਾਰਜ਼ਾਂ ਲਈ ਸਹਾਇਤਾ ਦੀ ਮੰਗ ਕੀਤੀ ਗਈ ਸੀ, ਜਿਸ ’ਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਦੋ ਲੱਖ ਰੁਪਏ ਦੀ ਸਹਾਇਤਾ ਪ੍ਰਵਾਨ ਹੋਈ ਸੀ।ਉਨ੍ਹਾਂ ਦੱਸਿਆ ਕਿ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪਹੁੰਚੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਉਕਤ ਸਹਾਇਤਾ ਰਾਸ਼ੀ ਦਾ ਚੈਕ ਸੌਂਪਿਆ ਗਿਆ ਹੈ।
ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਰੀਆ ਦੇ ਪ੍ਰਧਾਨ ਮੇਹਰ ਸਿੰਘ, ਸਕੱਤਰ ਰਾਜਿੰਦਰ ਸਿੰਘ, ਸੁਰਿੰਦਰ ਸਿੰਘ, ਗੁਰਜੰਟ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਸਹਾਇਕ ਸੁਪਰਡੈਂਟ ਗੁਰਪ੍ਰੀਤ ਸਿੰਘ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media