ਸਮਰਾਲਾ, 13 ਮਈ (ਇੰਦਰਜੀਤ ਸਿੰਘ ਕੰਗ) – ਡਾ. ਮਨਮੋਹਨ ਆਈ.ਪੀ.ਐਸ ਦੇ ਨਾਵਲ ‘ਸਹਜ ਗੁਫ਼ਾ ਮਹਿ ਆਸਣੁ’ ਤੇ ਸਾਹਿਤਕ ਗੋਸ਼ਟੀ ਪੰਜਾਬੀ ਸਾਹਿਤ ਸਭਾ
(ਰਜਿ:) ਸਮਰਾਲਾ ਵੱਲੋਂ ਸਥਾਨਕ ਹੈਵਨ ਵਿਲਾ, ਚੰਡੀਗੜ੍ਹ ਰੋਡ ਸਮਰਾਲਾ ਵਿਖੇ 15 ਮਈ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਕਰਵਾਈ ਜਾ ਰਹੀ ਹੈ।ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਅਤੇ ਪ੍ਰੈਸ ਸਕੱਤਰ ਇੰਦਰਜੀਤ ਸਿੰਘ ਕੰਗ ਨੇ ਦੱਸਿਆ ਕਿ ਇਸ ਗੋਸ਼ਟੀ ਦੀ ਪ੍ਰਧਾਨਗੀ ਪਦਮਸ੍ਰੀ ਡਾ. ਸੁਰਜੀਤ ਪਾਤਰ ਚੇਅਰਮੈਨ ਪੰਜਾਬ ਕਲਾ ਪ੍ਰੀਸ਼ਦ ਅਤੇ ਡਾ. ਲਖਵਿੰਦਰ ਸਿੰਘ ਜੌਹਲ ਪ੍ਰਧਾਨ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਕਰਨਗੇ।ਗੁਰਭਜਨ ਗਿੱਲ ਚੇਅਰਮੈਨ ਲੋਕ ਵਿਰਾਸਤ ਅਕਾਦਮੀ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰ ਰਹੇ ਹਨ।ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਡਾ. ਗੁਰਇਕਬਾਲ ਸਿੰਘ ਜਨ: ਸਕੱਤਰ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਅਤੇ ਦਰਸ਼ਨ ਸਿੰਘ ਬੁੱਟਰ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ ਪੁੱਜ ਰਹੇ ਹਨ।ਇਸ ਗੋਸ਼ਟੀ ਵਿੱਚ ਡਾ. ਮਨਮੋਹਨ ਨਾਲ ਜਾਣ ਪਹਿਚਾਣ ਜਗਦੀਪ ਸਿੱਧੂ ਕਰਵਾਉਣਗੇ ਅਤੇ ਮੁੱਖ ਬੁਲਾਰਿਆਂ ਵਿੱਚ ਅਮਰਜੀਤ ਸਿੰਘ ਗਰੇਵਾਲ, ਡਾ. ਯੋਗਰਾਜ, ਬਲਵਿੰਦਰ ਗਰੇਵਾਲ, ਦੇਸਰਾਜ ਕਾਲੀ ਅਤੇ ਡਾ. ਤੇਜਿੰਦਰ ਸ਼ਾਮਲ ਹੋਣਗੇ।ਦਿਲਦੀਪ ਪ੍ਰਕਾਸ਼ਨ ਵਲੋਂ ਪ੍ਰਕਾਸ਼ਿਤ ਅਤੇ ਗੁਰਚਰਨ ਸਿੰਘ ਭੰਗੂ ਦੁਆਰਾ ਲਿਖਤ ਪੁਸਤਕ ‘ਜੁੱਤੀ ਕਸੂਰੀ …’ ਲੋਕ ਅਰਪਣ ਕੀਤੀ ਜਾਵੇਗੀ।
ਸਮਾਗਮ ਦੇ ਦੂਜੇ ਸੈਸ਼ਨ ਵਿੱਚ ਸੱਦੇ ਗਏ ਸ਼ਾਇਰਾਂ ਵਿੱਚ ਸੁਰਜੀਤ ਜੀਤ, ਮਨਜਿੰਦਰ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸੋਹੀ, ਰਵਿੰਦਰ ਰਵੀ, ਸੰਦੀਪ ਸ਼ਰਮਾ ਅਤੇ ਰਬਿੰਦਰ ਰੱਬੀ ਆਪਣਾ ਕਲਾਮ ਪੇਸ਼ ਕਰਨਗੇ।ਸਾਹਿਤ ਪ੍ਰੇਮੀ ਇਸ ਸਮਾਗਮ ਵਿੱਚ ਪਹੁੰਚਣ ਦੀ ਕ੍ਰਿਪਾਲਤਾ ਕਰਨ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media