Thursday, September 17, 2026

ਮਾਪੇ-ਅਧਿਆਪਕ ਮਿਲਣੀ ‘ਚ ਵਿਦਿਆਰਥੀਆਂ ਦੇ ਮਾਪਿਆਂ ਨੇ ਕੀਤੀ ਭਰਵੀਂ ਸ਼ਮੂਲੀਅਤ

ਸਮਰਾਲਾ, 14 ਮਈ (ਇੰਦਰਜੀਤ ਸਿੰਘ ਕੰਗ) – ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਅਤੇ ਆਲੋਕ ਸ਼ੇਖਰ ਪ੍ਰਿੰਸੀਪਲ ਸਕੱਤਰ ਸਕੂਲ ਸਿੱਖਿਆ ਦੀ ਅਗਵਾਈ ਹੇਠ ਡਾਇਰੈਕਟਰ ਜਰਨਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮਿਲਣੀ ਦੌਰਾਨ ਸਕੂਲ ਵਿੱਚ ਪਹੁੰਚੇ ਮਾਪਿਆਂ ‘ਚ ਭਾਰੀ ਉਤਸ਼ਾਹ ਦਿਖਿਆ।
ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਨੇ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਸਕੂਲੀ ਸਿੱਖਿਆ ਦਾ ਅਨਿੱਖੜਵਾਂ ਅੰਗ ਹੈ।ਇਸ ਨਾਲ ਜਿਥੇ ਬੱਚਿਆਂ ਦੀਆਂ ਅਕਾਦਮਿਕ ਪ੍ਰਾਪਤੀਆਂ ਦਾ ਜ਼ਿਕਰ ਮਾਪਿਆਂ ਨਾਲ ਸਾਂਝਾ ਹੁੰਦਾ ਹੈ ਉਥੇ ਬੱਚਿਆਂ ਦੇ ਮਾਨਸਿਕ ਅਤੇ ਸਰੀਰਿਕ ਵਿਕਾਸ ਲਈ ਵੀ ਮਾਪਿਆਂ ਨੂੰ ਸੇਧ ਦਿੱਤੀ ਜਾਂਦੀ ਹੈ।ਮਾਪਿਆਂ ਦੁਆਰਾ ਅਧਿਆਪਕਾਂ ਨਾਲ ਵਿਚਾਰ ਕੀਤਾ ਜਾਂਦਾ ਹੈ ਕਿ ਕਿਵੇਂ ਬੱਚੇ ਘਰਾਂ ਵਿੱਚ ਚੰਗੀ ਪੜ੍ਹਾਈ ਕਰਨ ਅਤੇ ਭਵਿੱਖ ‘ਚ ਸਫ਼ਲਤਾ ਹਾਸਲ ਕਰਨ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਦੋ ਦਿਨਾਂ ਮਾਪੇ ਅਧਿਆਪਕ ਮਿਲਣੀ ਵਿੱਚ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੁਆਰਾ ਇਸ ਸ਼ੈਸ਼ਨ ਦੌਰਾਨ ਬੱਚਿਆਂ ਦੀਆਂ ਸਾਕਾਰਾਤਮਕ ਪ੍ਰਾਪਤੀਆਂ ਬਾਰੇ ਜ਼ਿਕਰ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀ ਨੂੰ ਚੰਗੀ ਪੜ੍ਹਾਈ ਲਈ ਪ੍ਰੇਰਿਤ ਕੀਤਾ ਜਾ ਸਕੇ।ਅਧਿਆਪਕ ਮਾਪਿਆਂ ਨੂੰ ਦੱਸ ਰਹੇ ਹਨ ਕਿ ਉਹ ਛੁੱਟੀਆਂ ਦੌਰਾਨ ਬੱਚਿਆਂ ਦੀ ਪੜ੍ਹਾਈ ਲਈ ਕਿਹੜੇ ਸੌਖਾਲੇ ਢੰਗਾਂ ਨਾਲ ਸਹਾਇਤਾ ਕਰ ਸਕਦੇ ਹਨ।ਇਸ ਦੇ ਨਾਲ ਹੀ ਮਾਪਿਆਂ ਅਤੇ ਬੱਚਿਆਂ ਨੂੰ ਦੱਸਿਆ ਜਾ ਰਿਹਾ ਹੈ ਕਿ ਗਰਮੀ ਦੀਆਂ ਛੁੱਟੀਆਂ ਵਿੱਚ ਗਰਮੀ ਤੋਂ ਬਚਾਅ ਕਿਵੇਂ ਰੱਖਣਾ ਹੈ।

                     ਮਾਪੇ ਅਧਿਆਪਕ ਮਿਲਣੀ ਦੌਰਾਨ ਮਾਪਿਆਂ ਦੇ ਨਾਲ-ਨਾਲ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ, ਪਤਵੰਤੇ ਸੱਜਣਾਂ, ਸੇਵਾ ਮੁਕਤ ਅਧਿਆਪਕਾਂ ਨੇ ਵੀ ਸ਼ਿਰਕਤ ਕੀਤੀ ਅਤੇ ਬੱਚਿਆਂ ਦੇ ਉਜਵਲ ਭਵਿੱਖ ਲਈ ਆਪਣੇ ਤਜ਼ਰਬੇ ਅਤੇ ਵਿਚਾਰ ਸਾਂਝੇ ਕੀਤੇ ਗਏ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …