ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਪੰਜਾਬ ਭਾਜਪਾ ਦੇ ਸਿੱਖ ਲੀਡਰਾਂ ਦੇ ਵਫਦ ਨੇ ਦਿੱਲੀ ਵਿਖੇ ਭਾਰਤ ਦੇ ਘੱਟਗਿਣਤੀ ਰਾਜ ਮੰਤਰੀ ਜੌਹਨ ਬਾਰਲਾ ਤੇ ਭਾਰਤ ਸਰਕਾਰ ਦੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਮੰਗ ਪੱਤਰ ਦਿੱਤਾ ਕਿ ਜਿਹੜੇ ਸਿੱਖ ਭਾਈਚਾਰੇ ਅਤੇ ਬਾਕੀ ਘੱਟਗਿਣਤੀਆਂ ਦੇ ਕੈਦੀਆਂ ਨੇ ਸਜ਼ਾਵਾਂ ਪੂਰੀਆਂ ਕਰ ਲਈਆਂ ਅਤੇ ਸਜ਼ਾ ਦੇ ਦਰਮਿਆਨ ਉਹਨਾਂ ਦਾ ਅਨੁਸਾਸ਼ਨ ਬਿਲਕੁੱਲ ਠੀਕ ਰਿਹਾ ਹੈ ਤਾਂ ਉਨ੍ਹਾਂ ਦੀ ਰਿਹਾਈ ਤਰਜ਼ੀਹ ‘ਤੇ ਕੀਤੀ ਜਾਵੇ।ਭਾਜਪਾ ਨੌਜਵਾਨ ਆਗੂ ਮੈਡਮ ਦਾਮਨ ਬਾਜਵਾ ਨੇ ਆਪਣੀ ਪਾਰਟੀ ਦੀ ਸਮੁੱਚੀ ਟੀਮ ਨਾਲ ਬੇਨਤੀ ਕੀਤੀ ਹੈ।ਇਸ ਮੰਗ ਪੱਤਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਪੁੰਹਚਾਇਆ ਜਾਵੇ।ਮੰਤਰੀ ਜੋਨ ਬਾਰਲਾ ਨੇ ਵਿਸ਼ਵਾਸ਼ ਦਿਆਇਆ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੱਕ ਕਰੋੜਾਂ ਸਿੱਖਾਂ ਦੀ ਇਸ ਮੰਗ ਨੂੰ ਪਹੁੰਚਾਇਆ ਜਾਵੇਗਾ ਅਤੇ ਤਰਜ਼ੀਹ ਨਾਲ ਵਿਚਾਰਿਆ ਜਾਵੇਗਾ।
ਇਸ ਮੌਕੇ ਰਾਜ ਸਭਾ ਮੈਂਬਰ ਦੁਸ਼ਯੰਤ ਗੌਤਮ, ਸਮਾਜ ਸੇਵੀ ਅਜੈਵੀਰ ਸਿੰਘ ਲਾਲਪੁਰਾ, ਜੱਸੀ ਜਸਰਾਜ, ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸਾਬਕਾ ਵਿਧਾਇਕ ਸ਼ਮਸ਼ੇਰ ਸਿੰਘ ਰਾਏ, ਸਾਬਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ, ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ, ਸਾਬਕਾ ਵਿਧਾਇਕ ਡਾ. ਹਰਜੋਤ ਕਮਲ, ਨਿਮਰਤਾ ਮਹਿਤਾ, ਹਰਿੰਦਰ ਸਿੰਘ ਕਾਹਲੋਂ, ਕੁਲਦੀਪ ਸਿੰਘ ਕਾਹਲੋਂ, ਧਰਮਵੀਰ ਸਰੀਨ, ਪ੍ਰਦੀਪ ਸਿੰਘ ਭੁੱਲਰ ਮਜੀਠਾ, ਕਮਲ ਬਖਸ਼ੀ, ਬਲਜਿੰਦਰ ਸਿੰਘ, ਕੁੰਵਰ ਵੀਰ ਸਿੰਘ, ਸਾਬਕਾ ਡੀ.ਜੀ.ਪੀ ਐਸ.ਐਸ ਵਿਰਕ, ਬਲਵਿੰਦਰ ਸਿੰਘ ਗਿੱਲ, ਜਸਬੀਰ ਸਿੰਘ ਗਿੱਲ, ਸੁਖਬੀਰ ਸਿੰਘ ਸੈਣੀ, ਅਮਨ ਕਾਬਰਵਾਲ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵੂਮੈਨ ਅਤੇ ਲੌਰੇਂਸ਼ੀਅਨ ਯੂਨੀਵਰਸਿਟੀ ਦਰਮਿਆਨ ਹੋਇਆ ਸਮਝੌਤਾ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਅਕਾਦਮਿਕ ਸਹਿਯੋਗ ਨੂੰ ਵਧਾਉਣ ਅਤੇ ਵਿਦਿਆਰਥੀਆਂ ਲਈ ਬਿਹਤਰ …