Thursday, September 17, 2026

ਪਿੰਗਲਵਾੜਾ ਪਰਿਵਾਰ ਦੀ 61ਵੀਂ ਲੜਕੀ ਦਾ ਹੋਇਆ ਅਨੰਦ ਕਾਰਜ਼

ਡਾ. ਇੰਦਰਜੀਤ ਕੌਰ ਤੇ ਮੈਂਬਰਾਂ ਨੇ ਦਿੱਤਾ ਆਸ਼ੀਰਵਾਦ

ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੁੱਖ ਦਫਤਰ ਦੇ ਵਿਹੜੇ ਵਿਚ ਪਿੰਗਲਵਾੜਾ ਪਰਿਵਾਰ ਦੀ ਲੜਕੀ ਰਵਨੀਤ ਕੌਰ (ਰੈਣਾ) ਦਾ ਅਨੰਦ ਕਾਰਜ 15 ਮਈ 2022 ਨੂੰ ਅਸ਼ੀਸ਼ ਕੁਮਾਰ ਸਪੁੱਤਰ ਬਾਲ ਕ੍ਰਿਸ਼ਨ ਵਾਸੀ #2183, ਨੇੜੇ ਖਤਰੀ ਭਵਨ, ਰਾਜ ਵਿਹਾਰ ਕਲੋਨੀ, ਅੰਬਾਲਾ (ਹਰਿਆਣਾ) ਨਾਲ ਗੁਰਦੁਆਰਾ ਸਾਹਿਬ ਮੁੱਖ ਦਫਤਰ ਪਿੰਗਲਵਾੜਾ ਵਿਖੇ ਹੋਇਆ।ਪਿੰਗਲਵਾੜਾ ਦੀ ਬੱਚਿਆਂ ਦੀ ਇਹ 61ਵੀਂ ਸ਼ਾਦੀ ਸੀ। ਇਸ ਸੁਭਾਗ ਜੋੜੀ ਨੂੰ ਪਿੰਗਲਵਾੜਾ ਪਰਿਵਾਰ ਵਲੋਂ ਘਰੇਲੂ ਜਰੂਰਤ ਦੀਆਂ ਸਾਰੀਆਂ ਵਸਤਾਂ ਦੇ ਕੇ ਤੌਰਿਆ ਗਿਆ। ਜੋੜੀ ਨੂੰ ਪਿੰਗਲਵਾੜਾ ਸੰਸਥਾ ੇ ਮੁੱਖੀ ਡਾ. ਇੰਦਰਜੀਤ ਕੌਰ, ਆਨਰੇਰੀ ਸੱਕਤਰ ਮੁਖਤਾਰ ਸਿੰਘ ਗੋਰਾਇਆ, ਰਾਜਬੀਰ ਸਿੰਘ ਮੈਂਬਰ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸਕ, ਨਰਿੰਦਰਪਾਲ ਸਿੰਘ, ਤਿਲਕ ਰਾਜ ਜਨਰਲ ਮੈਨੇਜਰ, ਹਰਪਾਲ ਸਿੰਘ ਸੰਧੂ, ਗੁਲਸ਼ਨ ਰੰਜ਼ਨ ਆਦਿ ਮੈਂਬਰਾਂ ਤੇ ਹੋਰ ਸਖਸ਼ੀਅਤਾ ਨੇ ਆਸ਼ੀਰਵਾਦ ਦਿੱਤਾ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …