ਅੰਮ੍ਰਿਤਸਰ, 15 ਮਈ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਤੀਜ਼ੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ
ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ। ਇਸ ਪਾਵਨ ਪਵਿੱਤਰ ਦਿਹਾੜੇ ’ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ।
ਇਸ ਉਪਰੰਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸ ਮਾਹਿਰ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਅਤੇ ਵਹਿਮਾਂ ਭਰਮਾਂ ਨੂੰ ਤਿਆਗ ਕੇ ਗੁਰਮਤੇ ਅਨੁਸਾਰੀ ਜ਼ਿੰਦਗੀ ਬਤੀਤ ਕਰਨ ਸਬੰਧੀ ਆਈ ਹੋਈ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ।
ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਸੰਗਤ ਤੇ ਦੇਸ਼-ਵਿਦੇਸ਼ ’ਚ ਵੱਸਦੇ ਲੋਕਾਂ ਨੂੰ ਪਵਿੱਤਰ ਦਿਹਾੜੇ ’ਤੇ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਜੀ ਨੇ ਸਾਨੂੰ ਸ਼ਾਂਤੀ ਅਤੇ ਸੇਵਾ ਦਾ ਸੰਦੇਸ਼ ਦਿੱਤਾ, ਜਿਸ ਨੂੰ ਧਾਰਨ ਕਰਕੇ ਅਸੀ ਆਪਣੇ ਜੀਵਨ ਨੂੰ ਸਹੀ ਢੰਗ ਨਾਲ ਬਤੀਤ ਕਰ ਸਕਦੇ ਹਾਂ।ਕੌਂਸਲ ਦੇ ਮੈਂਬਰ ਪਰਮਜੀਤ ਸਿੰਘ ਬੱਲ ਅਤੇ ਲਖਵਿੰਦਰ ਸਿੰਘ ਢਿੱਲੋਂ ਨੇ ਡਾ. ਗੋਗੋਆਣੀ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।ਗੁਰ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਕੌਂਸਲ ਦੇ ਵਧੀਕ ਆਨਰੇਰੀ ਸਕੱਤਰ ਜਤਿੰਦਰ ਬਰਾੜ, ਮੈਂਬਰ ਗੁਰਪ੍ਰੀਤ ਸਿੰਘ ਗਿੱਲ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਫ਼ਿਜੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ, ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ, ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਅੰਡਰ ਸੈਕਟਰੀ ਡੀ.ਐਸ ਰਟੌਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਜੀਤ ਕੌਰ, ਕਾਲਜ ਅਧਿਆਪਕ, ਸਟਾਫ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media