ਸੰਗਰੂਰ, 15 ਮਈ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੌੜਾਂ ਵਿਖੇ ਸਨਮਾਨ ਸਮਾਰੋਹ ਦੌਰਾਨ ਸਕੂਲ ਦੇ ਸਾਬਕਾ ਪ੍ਰਿੰਸੀਪਲ
ਜਰਨੈਲ ਸਿੰਘ ਅਤੇ ਸਕੂਲ ਦੇ ਸਮੁੱਚੇ ਸਟਾਫ ਵਲੋਂ ਤਾਮਿਲਨਾਡੂ ਦੀ ਰਾਜਧਾਨੀ ਚੇਨਈ ਵਿੱਚ ਹੋਈਆਂ ਨੈਸ਼ਨਲ ਖੇਡਾਂ ਦੌਰਾਨ ਰੀੇਲੇਅ ਰੇਸ ਵਿੱਚ ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤਣ ਵਾਲੀ ਪੀ.ਟੀ.ਆਈ ਅਧਿਆਪਕਾ ਸ਼੍ਰੀਮਤੀ ਪਰਮਜੀਤ ਕੋਰ ਸਰਕਾਰੀ ਐਲੀਮੈਟਰੀ ਸਕੂਲ ਝਨੇੜੀ ਦਾ ਵਿਸ਼ੇਸ ਸਨਮਾਨ ਕੀਤਾ ਗਿਆ।ਸਾਬਕਾ ਪ੍ਰਿੰਸੀਪਲ ਜਰਨੈਲ ਸਿੰਘ ਨੇ ਦੱਸਿਆ ਕਿ ਸ੍ਰੀਮਤੀ ਪਰਮਜੀਤ ਕੌਰ ਨੇ ਚੇਨਈ ਵਿੱਚ ਹੋਈਆਂ ਖੇਡਾਂ ‘ਚ 6 ਹਜ਼ਾਰ ਦੇ ਕਰੀਬ ਅਥਲੀਟਾਂ ਦੇ ਵੱਖ-ਵੱਖ ਉਮਰ ਵਰਗਾਂ ਵਿੱਚ ਹਿੱਸਾ ਲਿਆ।ਮੈਡਮ ਪਰਮਜੀਤ ਕੌਰ ਨੇ 200 ਅਤੇ 400 ਮੀਟਰ ਰੀਲੇਅ ਰੇਸ ਵਿੱਚ ਚਾਂਦੀ ਅਤੇ ਕਾਂਸੀ ਦਾ ਤਗਮਾ ਜਿੱਤਿਆ।ਲੈਕਚਰਾਰ ਸਮਸ਼ੇਰ ਸਿੰਘ ਨੇ ਕਿਹਾ ਖੇਡਾਂ ਜਿਥੇ ਸਾਡੇ ਸਰੀਰ ਦੀ ਤੰਦਰੁਸਤੀ ਲਈ ਬਹੁਤ ਜਰੂਰੀ ਹਨ, ਉਥੇ ਇੱਕ ਚੰਗਾ ਖਿਡਾਰੀ ਆਪਣੇ ਮਾਪਿਆਂ, ਸਕੂਲ ਅਤੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ।ਜਿਸ ਲਈ ਹਰੇਕ ਵਿਦਿਆਰਥੀ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ।ਇਸ ਤੋਂ ਪਹਿਲਾਂ ਅਧਿਆਪਕਾ ਪਰਮਜੀਤ ਕੌਰ ਨੇ ਜ਼ਿੰਦਗੀ ਵਿੱਚ ਖੇਡਾਂ ਦੀ ਮਹੱਤਤਾ ਬਾਰੇ ਦੱਸਦਿਆਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਤ ਕੀਤਾ।
ਇਸ ਮੌਕੇ ਲੈਕਚਰਾਰ ਕੁਲਦੀਪ ਸਿੰਘ, ਸ਼੍ਰੀਮਤੀ ਅਨੀਤਾ ਰਾਣੀ, ਸ਼੍ਰੀਮਤੀ ਹਰਦੀਪ ਕੌਰ, ਸ਼੍ਰੀਮਤੀ ਸ਼ੈਲਜਾ, ਦੀਪਕ, ਲੈਕਚਾਰਾਰ ਬਲਬੀਰ ਸਿੰਘ ਤੇ ਸਕੂਲ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media