ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਨ ਪਾਲ ਸਿੰਘ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏ.ਸੀ.ਪੀ ਸਾਈਬਰ
ਕਰਾਇਮ-ਐਂਡ ਫਰਾਂਸਿਕ ਅੰਮ੍ਰਿਤਸਰ-ਕਮ-ਜਿਲ੍ਹਾ ਕਮਿਊਨਿਟੀ ਅਫ਼ਸਰ ਡਾ. ਮਨਪ੍ਰੀਤ ਸ਼ੀਹਮਾਰ ਪੀ.ਪੀ.ਐਸ, ਦਿਲਬਾਗ ਸਿੰਘ ਏ.ਐਸ.ਈ, ਪੂਨਮ ਸ਼ਰਮਾ ਏ.ਐਸ.ਆਈ, ਮਹਿਲਾ ਸਿਪਾਹੀ ਰਜ਼ਨੀਤ ਕੌਰ ਵਲੋਂ ਸੈਂਟਰਲ ਖਾਲਸਾ ਯਤੀਮਖਾਨਾ ਪੁਤਲੀਘਰ ਵਿਖੇ ‘ਮਨੁੱਖਤਾ ਦੀ ਸੇਵਾ’ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਸ ਦੌਰਾਨ ਜਿਲ੍ਹਾ ਸਾਂਝ ਕੇਂਦਰ ਅੰਮ੍ਰਿਤਸਰ ਸ਼ਹਿਰ ਵਲੋਂ ਪਬਲਿਕ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਸੰਸਥਾ ਦੇ ਸਟਾਫ ਅਤੇ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ।ਇਸ ਸਮੇਂ ਵਿੱਦਿਆ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਟੇਸ਼ਨਰੀ ਦਾ ਸਮਾਨ ਦਿੱਤਾ ਗਿਆ।ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਅਤੇ ਕਲਚਰ ਪ੍ਰੋਗਰਾਮ ਰਾਹੀ ਆਪਣਾ ਟੈਲੈਂਟ ਦਿਖਾਇਆ ਤੇ ਹੌਸਲਾ ਅਫ਼ਜ਼ਾਈ ਲਈ ਉਹਨਾਂ ਨੂੰ ਇਨਾਮ ਵੀ ਦਿੱਤੇ ਗਏ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media