ਸਮਰਾਲਾ, 16 ਮਈ (ਇੰਦਰਜੀਤ ਸਿੰਘ ਕੰਗ) – ਇਥੋਂ ਨਜਦੀਕੀ ਪਿੰਡ ਨਾਗਰਾ ਵਿਖੇ ਤਿਆਗੀ ਅਤੇ ਤਪੱਸਵੀ ਬਾਬਾ ਸੰਤ ਰਾਮ ਜੀ ਨਮਿਤ 65ਵੀਂ ਬਰਸੀ ਤੇ ਤਿੰਨ
ਦਿਨਾਂ ਸਲਾਨਾ ਸਮਾਗਮ ਅਰੰਭ ਹੋ ਗਏ।ਹੋਏ ਕੁਟੀਆ ਦੇ ਮੁੱਖ ਸੇਵਾਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਸਮਾਗਮ ਦੇ ਪਹਿਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਪਕਾਸ਼ ਕਰਵਾਏ ਗਏ, ਜਿਨ੍ਹਾਂ ਦੇ 18 ਮਈ ਨੂੰ ਸਵੇਰੇ 10 ਵਜੇ ਭੋਗ ਪਾਏ ਜਾਣਗੇ।ਇਸ ਉਪਰੰਤ ਇਲਾਕੇ ਭਰ ਦੇ ਪ੍ਰਸਿੱਧ ਰਾਗੀ ਢਾਡੀ ਬਾਬਾ ਜੀ ਦੀ ਜੀਵਨੀ ਸਬੰਧੀ ਸਾਖੀਆਂ ਰਾਹੀਂ ਸ਼ਰਧਾਲੂਆਂ ਨੂੰ ਨਿਹਾਲ ਕਰਨਗੇ।ਇਸ ਉਪਰੰਤ ਹਵਨ ਯੱਗ ਹੋਣਗੇ ਅਤੇ ਗੁਰੂ ਦਾ ਲੰਗਰ ਅਤੁੱਟ ਵਰਤੇਗਾ।ਜਿਕਰਯੋਗ ਹੈ ਕਿ ਹਰ ਸਾਲ 16, 17 ਅਤੇ 18 ਮਈ ਨੂੰ ਇਸ ਬਰਸੀ ਮੌਕੇ ਦੇਸ਼, ਵਿਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਸ਼ਰਧਾਲੂ ਇਥੇ ਆ ਕੇ ਨਤਮਸਤਕ ਹੁੰਦੇ ਹਨ ਅਤੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਦੇ ਹਨ।ਉਨ੍ਹਾਂ ਅੱਗੇ ਕਿਹਾ ਕਿ ਇਸ ਸਲਾਨਾ ਸਮਾਗਮ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਇਸ ਮੌਕੇ ਸਰਪੰਚ ਮਨਜੀਤ ਸਿੰਘ, ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸੰਧੂ, ਸਾਬਕਾ ਸਰਪੰਚ ਮਦਨ ਸਿੰਘ, ਜਸਪਾਲ ਸਿੰਘ, ਹਰਦੇਵ ਸਿੰਘ, ਮਨਜੀਤ ਸਿੰਘ, ਦਵਿੰਦਰ ਸਿੰਘ, ਪ੍ਰਿਤਪਾਲ ਸਿੰਘ, ਹਾਕਮ ਸਿੰਘ, ਬਿੱਟੂ ਮੈਡੀਕਲ, ਹਰਦੇਵ ਸਿੰਘ, ਜੋਰਾ ਸਿੰਘ, ਕਰਮ ਸਿੰਘ, ਸਵਰਨ ਸਿੰਘ, ਦਰਸ਼ਨ ਸਿੰਘ ਏ.ਐਸ.ਆਈ, ਜਸਵੀਰ ਸਿੰਘ, ਮੇਵਾ ਸਿੰਘ ਆਦਿ ਹਾਜ਼ਰ ਸਨ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media