ਸਮਰਾਲਾ, 16 ਮਈ (ਇੰਦਰਜੀਤ ਸਿੰਘ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਕਨਵੀਨਰ ਅਤੇ ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਦੇ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ ਨੇ ਮੀਡੀਆਂ ਦੇ ਨਾਂ ਬਿਆਨ ਜਾਰੀ ਕਰਦੇ ਹੋਏ ਆਖਿਆ ਕਿ ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਦੇ ਇੱਕ ਧੜੇ ਵਲੋਂ 25 ਮਈ ਨੂੰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਹੋਣ ਵਾਲੀ ਪੰਜਾਬ ਪੱਧਰੀ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ ਮੰਦਭਾਗਾ ਅਤੇ ਪੰਜਾਬ ਭਰ ਦੇ ਪੈਨਸ਼ਨਰਾਂ ਦੀ ਪਿੱਠ ਵਿੱਚ ਛੁਰਾ ਮਾਰਨਾ ਹੈ।ਪੰਜਾਬ ਪੱਧਰੀ ਮੀਟਿੰਗ ਵਿੱਚ ਹੱਕੀ ਮੰਗਾਂ 2.59 ਦਾ ਗੁਣਾਂਕ ਲਾਗੂ ਕਰਵਾਉਣ, 34 ਪ੍ਰਤੀਸ਼ਤ ਮਹਿੰਗਾਈ ਰਾਹਤ ਅਤੇ ਸਾਬਕਾ ਫ਼ੌਜੀਆਂ ਦੀ ਤਰਜ਼ ‘ਤੇ ਕੈਸ਼ਲੈਸ ਸਿਸਟਮ ਆਫ਼ ਟਰੀਟਮੈਂਟ ਲਾਗੂ ਕਰਵਾਉਣ ਬਾਰੇ ਅਗਲੇ ਸੰਘਰਸ਼ ਸਬੰਧੀ ਪ੍ਰੋਗਰਾਮ ਉਲੀਕਣੇ ਹਨ, ਜੋ ਕਿ ਮੌਕੇ ਦੀ ਨਜ਼ਾਕਤ ਅਨੁਸਾਰ ਹਨ।ਉਨ੍ਹਾਂ ਅਗੇ ਆਖਿਆ ਕਿ ਗਲਤ ਰਾਹ ਪੈ ਚੁੱਕੇ ਇਸ ਧੜੇ ਨੂੰ ਪ੍ਰਮਾਤਮਾ ਸੁਮੱਤ ਬਖ਼ਸ਼ੇ।ਉਨਾਂ ਕਿਹਾ ਕਿ ਅਜਿਹੀਆਂ ਫੁੱਟ ਪਾਊ ਜਥੇਬੰਦੀਆਂ ਤੋਂ ਪੈਨਸ਼ਨਰ ਸੁਚੇਤ ਰਹਿਣ ਅਤੇ ਗੁੰਮਰਾਹ ਨਾ ਹੋਣ।ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ (ਸੰਘਰਸ਼ੀ) ਪਹਿਲਾਂ ਵਾਂਗ ਹੀ ਪੈਨਸ਼ਨਰਾਂ ਦੇ ਹਿੱਤਾਂ ਦੀ ਰਾਖੀ ਲਈ, ਬਾਕੀ ਪੰਜਾਬ ਪੱਧਰੀ ਜਥੇਬੰਦੀਆ ਨਾਲ ਮਿਲ ਕੇ ਕੰਮ ਕਰਦਾ ਰਹੇਗਾ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …