ਕਪੂਰਥਲਾ, 16 ਮਈ (ਪੰਜਾਬ ਪੋਸਟ ਬਿਊਰੋ) – ਇੰਡੀਅਨ ਰੈਡ ਕਰਾਸ ਸੁਸਾਇਟੀ ਕਪੂਰਥਲਾ ਵਲੋਂ ਅੱਜ ਵਿਸ਼ਵ ਰੈਡ ਕਰਾਸ ਦਿਵਸ “ਬੀ ਹਿਊਮਨਕਾਈਂਡ” ਦੇ
ਥੀਮ ਦੇ ਤਹਿਤ ਮਨਾਇਆ ਗਿਆ।ਜਿਸ ਵਿਚ ਰੈਡ ਕਰਾਸ ਸੁਸਾਇਟੀ ਕਪੂਰਥਲਾ ਚੇਅਰਪਰਸਨ ਡਾ. ਪ੍ਰੀਤ ਕੰਵਲ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।ਉਨਾਂ ਨਾਲ ਸਹਾਇਕ ਕਮਿਸ਼ਨਰ (ਜ) ਰਣਜੀਤ ਸਿੰਘ ਭੁੱਲਰ, ਸਹਾਇਕ ਸਿਵਲ ਸਰਜਨ ਕਪੂਰਥਲ਼ਾ ਸ੍ਰੀਮਤੀ ਅਨੂ ਰਤਨ ਅਤੇ ਡੀ.ਐਸ.ਪੀ ਕਮਲਜੀਤ ਸਿੰਘ ਔਲਖ ਵੀ ਹਾਜ਼ਰ ਸਨ।
ਸਮਾਮਗ ਵਿਚ ਹਾਜ਼ਰ ਵੱਖ-ਵੱਖ ਐਨ.ਜੀ.ਓ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਪ੍ਰੀਤ ਕੰਵਲ ਨੇ ਕਿਹਾ ਕਿ 8 ਮਈ ਨੂੰ ਰੈਡ ਕਰਾਸ ਦੇ ਸੰਸਥਾਪਕ ਹੈਨਰੀ ਡੁਨੇਟ ਦਾ ਜਨਮ ਹੋਇਆ ਸੀ, ਇਸ ਲਈ ਇਸ ਦਿਨ ਨੂੰ ਦੁਨੀਆਂ ਦੀਆਂ ਸਾਰੀਆਂ ਰੈਡਕ੍ਰਾਸ ਸੁਸਾਇਟੀਆਂ ਵਲੋਂ ਮਨਾਇਆ ਜਾਂਦਾ ਹੈ।ਰੈਡ ਕਰਾਸ ਸੁਸਾਇਟੀਆਂ ਦੇਸ਼ ਅਤੇ ਦੁਨੀਆਂ ਦੇ ਲੋਕ ਭਲਾਈ ਦੇ ਕੰਮਾਂ ਵਾਸਤੇ ਜਾਣੀਆਂ ਜਾਂਦੀਆਂ ਹਨ।
ਉਨ੍ਹਾਂ ਕਿਹਾ ਕਿ ਰੈਡ ਕਰਾਸ ਲੋਕ ਭਲਾਈ ਤੇ ਵਿਸ਼ੇਸ਼ ਕਰਕੇ ਲੜਕੀਆਂ ਦੀ ਸਿੱਖਿਆ, ਸਿਹਤ ਵੱਲ ਵਿਸ਼ੇਸ਼ ਤਵੱਜ਼ੋ ਦੇਣ ਸਬੰਧੀ ਗਤੀਵਿਧੀਆਂ ਵੱਲ ਵਿਸ਼ੇਸ਼ ਧਿਆਨ ਦੇ ਰਿਹਾ ਹੈ।ਲੜਕੀਆਂ ਨੂੰ ਕਿੱਤਾਮੁਖੀ ਸਿਖਲਾਈ ਜਿਵੇਂ ਕਿ ਬੁਟੀਕ, ਫੈਸਨ ਡਿਜ਼ਾਈਨਿੰਗ, ਬਿਊਟੀ ਪਾਰਲਰ ਵਰਗੇ ਕੋਰਸਾਂ ਦੀ ਮੁਫਤ ਸਿਖਲਾਈ ਜਲਦ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਉਹ ਮੁਫਤ ਸਿਖਲਾਈ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰ ਸਕਣ।ਉਨ੍ਹਾਂ ਰੈਡ ਕਰਾਸ ਵਿਖੇ ਚੱਲ ਰਹੇ ਫਿਜੀਓਥੈਰੇਪੀ ਸੈਂਟਰ ਦੇ ਬਾਰੇ ਵੀ ਹਾਜ਼ਰ ਲੋਕਾਂ ਨੂੰ ਜਾਣੂ ਕਰਵਾਇਆ।
ਉਨ੍ਹਾਂ ਕਿਹਾ ਕਿ ਰੈਡ ਕਰਾਸ ਸੁਸਾਇਟੀ ਵਲੋਂ ਜ਼ਿਲ੍ਹੇ ਦੇ ਲੋੜਵੰਦ ਲੋਕਾਂ ਨੂੰ ਹਰ ਸਾਲ ਗਣਤੰਤਰ ਦਿਵਸ ਅਤੇ ਸੁਤੰਤਰਤਾ ਦਿਵਸ ਮੌਕੇ ਟ੍ਰਾਈ ਸਾਇਕਲ, ਵੀਹਲ ਚੇਅਰਾਂ, ਔਰਤਾਂ ਨੂੰ ਸਿਲਾਈ ਮਸ਼ੀਨਾਂ ਆਦਿ ਦੀ ਵੰਡ ਕੀਤੀ ਜਾਂਦੀ ਹੈ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media